Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਡਾ.ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਡਾ.ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਡਾ.ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਹੁਸ਼ਿਆਰਪੁਰ, 14 ਅਪ੍ਰੈਲ(ਬਿਊਰੋ) :ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਦੀਪ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਾਬਾ ਸਾਹਿਬ ਦੇ ਜਨਮ ਦਿਹਾੜੇ ‘ਤੇ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਅਤੇ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।