Prime Punjab Times

Latest news
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਹੋਏ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ 

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਹੋਏ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ 

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਹੋਏ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 14 ਅਪ੍ਰੈਲ (ਚੌਧਰੀ ) : ਅੱਜ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ 12 ਸਾਲਾਂ ਦੇ ਬੱਚੇ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ ।ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਬੱਚਾ ਲਾਵਾਰਿਸ ਹਾਲਤ ਵਿੱਚ ਮਿਲਿਆ ਸੀ,ਅਤੇ ਹਰਿਆਣਾ ਤੋਂ ਵੀਰ ਇਸ ਬੱਚੇ ਨੂੰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡਕੇ ਗਏ ਸਨ।ਇਸ ਬੱਚਾ ਨੇਪਾਲ ਦਾ ਰਹਿਣ ਵਾਲਾ ਹੈ ਅਤੇ ਆਪਣਾ ਨਾਮ ਨਿਤੇਸ਼ ਦੱਸ ਰਿਹਾ ਸੀ ਅਤੇ ਲੁਧਿਆਣੇ ਮੰਡੀ ਵਿੱਚ ਕੰਮ ਕਰ ਰਿਹਾ ਸੀ। ਕੁਝ ਦਿਨ ਪਹਿਲਾਂ ਉਥੋਂ ਬੱਚਾ ਲਾਪਤਾ ਹੋ ਗਿਆ ਸੀ ।ਵੀਰ ਰਾਮ ਕੁਮਾਰ ਜੋਕਿ ਪਿੰਡ ਗੋਂਦਪੁਰ ਵਿਖੇ ਰਹਿ ਰਿਹਾ ਹੈ ਉਸਦੀ ਮਦਦ ਨਾਲ ਇਸ ਬੱਚੇ ਦੇ ਪਰਿਵਾਰ ਦਾ ਪਤਾ ਲੱਗਾ ਅੱਜ ਇਸ ਬੱਚੇ ਦਾ ਪਿਤਾ ਜੈ ਦੇਵ ਕਿਸ਼ੋਰ ਵਾਸੀ ਪਿੰਡ ਸੁੰਦਰਪੁਰ ਜਿਲ੍ਹਾ ਮੁਖਤਰੀ ,ਨੇਪਾਲ ਤੋਂ ਲੈਣ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਆਏ। ਇਸ ਮੌਕੇ ਬੱਚਾ ਸਹੀ ਸਲਾਮਤ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।ਇਸ ਮੌਕੇ ਸੋਸਾਇਟੀ ਦੇ ਮੁੱਖ ਸ. ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਮਨਿੰਦਰ ਸਿੰਘ ,ਜਸਵਿੰਦਰ ਸਿੰਘ ,ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।

error: copy content is like crime its probhihated