Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭਾਰਤੀ ਸੰਵਿਧਾਨ ਦਾ ਵਿਸ਼ਾ ਲਾਜ਼ਮੀ ਬਣਾਵੇ ਭਾਰਤ ਸਰਕਾਰ-ਬਿੱਟੂ

ਭਾਰਤੀ ਸੰਵਿਧਾਨ ਦਾ ਵਿਸ਼ਾ ਲਾਜ਼ਮੀ ਬਣਾਵੇ ਭਾਰਤ ਸਰਕਾਰ-ਬਿੱਟੂ

ਭਾਰਤੀ ਸੰਵਿਧਾਨ ਦਾ ਵਿਸ਼ਾ ਲਾਜ਼ਮੀ ਬਣਾਵੇ ਭਾਰਤ ਸਰਕਾਰ-ਬਿੱਟੂ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਸੰਵਿਧਾਨ ਨਿਰਮਾਤਾ ਡਾ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਕੁਲਵਿੰਦਰ ਬਿੱਟੂ ਨੇ ਝਾਤ ਮਾਰਦਿਆਂ ਹੋਇਆਂ ਕਿਹਾ ਜਿਥੇ ਭਾਰਤ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਉਥੇ ਉਨ੍ਹਾਂ ਨੇ ਔਰਤ ਜ਼ਾਤ ਨੂੰ ਬਰਾਬਰ ਦਾ ਹੱਕ ਦਿਵਾਇਆ ਜਾਤ ਪਾਤ ਨੂੰ ਖ਼ਤਮ ਕਰਕੇ ਸਮਾਨਤਾ ਦਾ ਹੋਕਾ ਦਿੱਤਾ ਉਨ੍ਹਾਂ ਕਿਹਾ ਕਿ ਬਾਬੂ ਮੰਗੂ ਰਾਮ ਮੂਗੋਵਾਲੀਆ ਜਿਸ ਨੇ ਆਦਿ ਧਰਮ ਦੀ ਨੀਂਹ ਰੱਖੀ ਅਤੇ ਡਾ ਅੰਬੇਦਕਰ ਦੇ ਜੀਵਨ ਵਿੱਚ ਵਿਸ਼ੇਸ਼ ਯੋਗਦਾਨ ਦੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਧਰਮਪਤਨੀ ਰਾਮਾਬਾਈ ਬੀ ਔਰਤਾਂ ਲਈ ਅਨੋਖੀ ਮਿਸਾਲ ਹੈ ਜਿਸ ਨੇ ਆਪਣੀ ਜ਼ਿੰਦਗੀ ਵਿੱਚ ਅਨੇਕਾਂ ਤੰਗੀਆਂ ਕੱਟੀਆਂ ਪਰ ਉਹ ਡਾ ਭੀਮ ਰਾਓ ਅੰਬੇਦਕਰ ਦੇ ਮਿਸ਼ਨ ਨੂੰ ਸਫ਼ਲ ਕਰਨ ਲਈ ਦਿਨ ਰਾਤ ਇਕ ਕੀਤੀ ਇੱਥੋਂ ਤਕ ਕਿ ਆਪਣੇ ਪੰਜ ਬੱਚਿਆਂ ਵਿੱਚੋਂ ਤਿੰਨ ਬੱਚੇ ਦਵਾਈ ਦੀ ਦੁੱਖੋਂ ਇਸ ਦੁਨੀਆਂ ਤੇ ਨਹੀਂ ਰਹੇ ਵਾਰ ਇਸ ਦੀ ਸ਼ਿਕਾਇਤ ਆਪਣੇ ਪਤੀ ਨੂੰ ਨਹੀਂ ਕੀਤੀ ਇੱਕ ਵਾਰ ਡਾ ਭੀਮ ਰਾਓ ਅੰਬੇਦਕਰ ਨੇ ਕਿਹਾ ਸੀ ਕਿ ਮੈਂ ਆਪਣੀ ਪਤਨੀ ਦਾ ਕਾਤਲ ਹਾਂ ਕਿਉਂਕਿ ਉਨ੍ਹਾਂ ਦੀ ਪਤਨੀ ਬਿਨਾਂ ਦਵਾਈ ਦਾਰੂ ਤੋਂ ਮਰ ਗਈ ਸੀ ਜਿੱਥੇ ਡਾ ਭੀਮ ਰਾਓ ਅੰਬੇਦਕਰ ਨੇ ਵੱਖ ਵੱਖ ਡਿਗਰੀਆਂ ਪ੍ਰਾਪਤ ਕੀਤੀਆਂ ਉਥੇ ਉਨ੍ਹਾਂ ਨੇ ਬਰਾਬਰਤਾ ਲਈ ਸੰਨ ਉੱਨੀ ਸੌ ਸਤਾਈ ਵਿੱਚ ਸੱਤਿਆਗ੍ਰਹਿ ਸ਼ੁਰੂ ਜਿਸ ਵਿੱਚ ਛੂਆ ਛਾਤ ਨੂੰ ਖ਼ਤਮ ਕਰਨ ਲਈ ਅਤੇ ਪਾਣੀ ਉੱਤੇ ਹਰ ਇੱਕ ਦੀ ਅਧਿਕਾਰ ਦੀ ਗੱਲ ਕੀਤੀ ਜੋ ਉਨੀ ਸੌ ਸੰਤਾਲੀ ਵਿੱਚ ਵੰਡ ਦੇ ਸਮੇਂ ਆਪਣੇ ਆਦਿ ਧਰਮ ਦੇ ਲੋਕ ਪਾਕਿਸਤਾਨ ਵਿੱਚ ਰਹਿ ਗਏ ਸਨ ਡਾ ਭੀਮ ਰਾਓ ਅੰਬੇਦਕਰ ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਗਿਆ ਜਿੱਥੇ ਉਹ ਸਾਡੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਨਿਰਮਾਤਾ ਨਰਵਾਣ ਵੀ ਕੀਤਾ ਸੋ ਮੋਦੀ ਸਰਕਾਰ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਉੱਤੇ ਭਾਰਤੀ ਸੰਵਿਧਾਨ ਦਾ ਵਿਸ਼ਾ ਲਾਜ਼ਮੀ ਕਰ ਦੇਣਾ ਚਾਹੀਦਾ ਹੈ ਜੋ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਭਾਰਤ ਦੇ ਸੰਵਿਧਾਨ ਬਾਰੇ ਜਾਣ ਸਕਣ ਅਤੇ ਡਾ ਭੀਮ ਰਾਓ ਅੰਬੇਦਕਰ ਦੀ ਜੀਵਨੀ ਪੜ੍ਹ ਕੇ ਪ੍ਰੇਰਨਾ ਲੈ ਕੇ ਆਪਣੇ ਜੀਵਨ ਨੂੰ ਸਫਲ ਬਣਾ ਸਕਣ।

error: copy content is like crime its probhihated