Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

–ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ

–ਵਾਰਡ ਨੰਬਰ 50 ਦੇ ਮੁਹੱਲਾ ਹਰਗੋਬਿੰਦ ਨਗਰ ’ਚ ਨਹੀਂ ਸੀ ਸਾਲਾਂ ਤੋਂ ਪਾਣੀ ਦਾ ਕੁਨੈਕਸ਼ਨ

–ਕਿਹਾ, ਸ਼ਹਿਰ ’ਚ ਸਿਰਫ ਵਿਕਾਸ ਦੇ ਏਜੰਡੇ ’ਤੇ ਕੀਤਾ ਜਾਵੇਗਾ ਕੰਮ

ਹੁਸ਼ਿਆਰਪੁਰ, 17 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਹਰਗੋਬਿੰਦ ਨਗਰ ਨੂੰ ਵਾਟਰ ਸਪਲਾਈ ਦੇ ਕੁਨੈਕਸ਼ਨ ਨਾਲ ਜੋੜ ਕੇ ਇਥੇ 10 ਸਾਲਾਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਪਾਣੀ ਦੀ ਪਾਈਪ ਲਾਈਨ ਜੋੜਨ ਨਾਲ ਮੁਹੱਲਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ ਹੈ। ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਵਾਰਡ ਨੰਬਰ 50 ਦੇ ਮੁਹੱਲਾ ਹਰਗੋਬਿੰਦ ਨਗਰ ਵਿਚ ਆਯੋਜਿਤ ਧੰਨਵਾਦ ਸਮਾਰੋਹ ਵਿਚ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਇਲਾਕੇ ਵਿਚ ਪਿਛਲੇ 10 ਸਾਲਾਂ ਤੋਂ ਪਾਣੀ ਦਾ ਕੁਨੈਕਸ਼ਨ ਨਹੀਂ ਸੀ ਪਰੰਤੂ ਉਸ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਮੁਹੱਲੇ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਸਨ।

          ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਰਾਜਨੀਤੀ ਤੋਂ ਉਪਰ ਉਠ ਕੇ ਸ਼ਹਿਰ ਦਾ ਵਿਕਾਸ ਕਰਵਾਇਆ ਜਾਵੇਗਾ ਅਤੇ ਉਹ ਸਿਰਫ਼ ਵਿਕਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਏਜੰਡੇ ’ਤੇ ਹੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁਹੱਲਾ ਨਿਵਾਸੀਆਂ ਨੇ ਕਾਫ਼ੀ ਸਾਲ ਪਾਣੀ ਦੀ ਸਮੱਸਿਆ ਨੂੰ ਬਰਦਾਸ਼ਤ ਕੀਤਾ ਹੈ ਅਤੇ ਸੂਬੇ  ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਹਲਕਿਆਂ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦਾ ਸੰਕਲਪ ਲੈ ਲਿਆ ਸੀ, ਜਿਸ ਨੂੰ ਕ੍ਰਮਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਹਰਗੋਬਿੰਦ ਨਗਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦਾ ਆਧਾਰ ਤੇ ਹੱਲ ਕੀਤਾ ਗਿਆ ਹੈ ਅਤੇ ਹੋਰ ਸਮੱਸਿਆਵਾਂ ਦਾ ਵੀ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।

          ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਿਸੇ ਵੀ ਇਲਾਕੇ ਵਿਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਸ਼ਹਿਰ ਵਿਚ ਕਿਸੇ ਵੀ ਹਲਕੇ ਨੂੰ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਦੇ ਹੀ ਪਹਿਲੇ ਦਿਨ ਤੋਂ ਹੀ ਸਰਕਾਰ ਨੇ ਯੋਜਨਾਬੱਧ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਤੌਰ ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।