Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਹਸਪਤਾਲ  ਵਿਖੇ ‘ਬਲਾਕ ਪੱਧਰੀ ਸਿਹਤ ਮੇਲਾ’ 18 ਨੂੰ 

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਹਸਪਤਾਲ  ਵਿਖੇ ‘ਬਲਾਕ ਪੱਧਰੀ ਸਿਹਤ ਮੇਲਾ’ 18 ਨੂੰ 

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਹਸਪਤਾਲ  ਵਿਖੇ ‘ਬਲਾਕ ਪੱਧਰੀ ਸਿਹਤ ਮੇਲਾ’ 18 ਨੂੰ 

– ਸਿਹਤ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਡਾ.ਮਾਨ

ਬਲਾਚੌਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਬਲਾਕ ਪੱਧਰੀ ਸਿਹਤ ਮੇਲੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸਿਹਤ ਮੇਲੇ ਦੌਰਾਨ ਬਿਮਾਰੀਆਂ ਦੀ ਰੋਕਥਾਮ ਤੇ ਇਲਾਜ ਪ੍ਰਬੰਧਨ ਲਈ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ, ਉਪਾਵਾਂ ਅਤੇ ਇਲਾਜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ 18 ਅਪ੍ਰੈਲ ਨੂੰ ਬਲਾਕ ਪੱਧਰੀ ਸਿਹਤ ਮੇਲਾ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀਮਤੀ ਸੰਤੋਸ਼ ਕਟਾਰੀਆ, ਮਾਣਯੋਗ ਵਿਧਾਇਕ ਹਲਕਾ ਬਲਾਚੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਲੋਕ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਇਲਾਜ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਹਨ, ਜਿਨ੍ਹਾਂ ਨੂੰ ਜਾਗਰੂਕਤਾ ਫੈਲਾ ਕੇ ਰੋਕਿਆ ਜਾ ਸਕਦਾ ਹੈ।

ਡਾ. ਮਾਨ ਨੇ ਦੱਸਿਆ ਕਿ ਸਿਹਤ ਮੇਲਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਵੇਗਾ। ਸਿਹਤ ਮੇਲੇ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਿੱਸਾ ਲੈਣਗੇ।
ਇਹ ਮੇਲਾ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰੇਗਾ।

ਡਾ. ਮਾਨ ਨੇ ਦੱਸਿਆ ਕਿ ਸਿਹਤ ਮੇਲੇ ਵਿੱਚ ਆਮ ਲੋਕਾਂ ਦੀ ਬਾਰੀਕੀ ਨਾਲ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਬਿਮਾਰੀਆਂ ਦੇ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਬਿਮਾਰ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਸਿਹਤ ਮੇਲੇ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ, ਕੋਵਿਡ ਵੈਕਸੀਨੇਸ਼ਨ ਕਰਨ, ਖੂਨ ਦਾਨ ਕੈਂਪ ਲਗਾਉਣ, ਲੋਕਾਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ, ਟੈਲੀਮੈਡੀਸਨ ਸੇਵਾਵਾਂ ਦੇਣ, ਡਿਜੀਟਲ ਹੈਲਥ ਕਾਰਡ ਬਣਾਉਣ, ਅੱਖਾਂ, ਦੰਦਾਂ ਤੇ ਕੰਨਾਂ ਦੀ ਜਾਂਚ ਕਰਨ ਲਈ ਮਾਹਰਾਂ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸਿਹਤ ਮੇਲੇ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਫੂਡ ਸੇਫਟੀ ਟੈਸਟਿੰਗ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ, ਜਿੱਥੇ ਫੂਡ ਨਾਲ ਸਬੰਧਿਤ ਟੈਸਟ ਕਰਵਾਏ ਜਾ ਸਕਦੇ ਹਨ।

ਡਾ. ਮਾਨ ਨੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ।