Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਿਵਲ ਹਸਪਤਾਲ ਵਿਖੇ ਮਲੇਰੀਆ ਜਾਗਰੂਕਤਾ ਹਫ਼ਤਾ ਮਨਾਇਆ

ਸਿਵਲ ਹਸਪਤਾਲ ਵਿਖੇ ਮਲੇਰੀਆ ਜਾਗਰੂਕਤਾ ਹਫ਼ਤਾ ਮਨਾਇਆ

ਸਿਵਲ ਹਸਪਤਾਲ ਵਿਖੇ ਮਲੇਰੀਆ ਜਾਗਰੂਕਤਾ ਹਫ਼ਤਾ ਮਨਾਇਆ

ਪਠਾਨਕੋਟ ( ਅਵਿਨਾਸ਼ ਸ਼ਰਮਾ ,) ਅੱਜ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਵਿਖੇ ਮਲੇਰੀਆ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਜ਼ਿਲਾ ਐਪੀਡੀਮੋਲੋਜਿਸਟ ਡਾ ਸਾਕਸ਼ੀ ਨੇ ਲੋਕਾਂ ਨੂੰ ਦੱਸਿਆ ਕਿ ਮਲੇਰੀਆ ਕੀ ਹੈ ,ਕਿਸ ਤਰ੍ਹਾਂ ਫੈਲਦਾ ਹੈ ,ਇਸ ਦੇ ਲੱਛਣ ਕੀ ਹਨ ਅਤੇ ਕਿਸ ਤਰ੍ਹਾਂ ਇਸ ਤੋਂ ਬਚਿਆ ਜਾ ਸਕਦਾ ਹੈ। ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ।ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ।ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ ।ਮਲੇਰੀਆ ਬੁਖਾਰ ਦੇ ਮੁੱਖ ਲੱਛਣ -ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਹਨ। ਇਸ ਤੋਂ ਬਚਾਅ ਵਾਸਤੇ ਆਪਣੇ ਘਰਾਂ ਵਿੱਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਓ, ਕੂਲਰਾਂ ,ਪਾਣੀ ਦੇ ਡਰੰਮਾਂ ,ਫਰਿੱਜ ਦੀ ਪਿਛਲੇ ਪਾਸੇ ਦੀ ਟ੍ਰੇਅ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁਕਾਓ ,ਗਮਲੇ ਆਦਿ ਵਿੱਚ ਵੀ ਪਾਣੀ ਖੜ੍ਹਾ ਨਾ ਹੋਣ ਦਿਓ, ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਟੋਇਆਂ ਨੂੰ ਮਿੱਟੀ ਨਾਲ ਭਰ ਦਿਓ। ਛੱਪੜਾਂ ਵਿੱਚ ਖੜ੍ਹੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਓ ਕਰੋ ਤਾਂ ਜੋ ਮੱਛਰ ਪੈਦਾ ਨਾ ਹੋ ਸਕਣ । ਕੱਪੜੇ ਅਜਿਹੇ ਪਹਿਨੋ ਕੀ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ । ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ ਅਤੇ ਬੁਖਾਰ ਹੋਣ ਤੇ ਤੁਰੰਤ ਨੇਡ਼ੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਵਿਚ ਮਲੇਰੀਏ ਦਾ ਟੈਸਟ ਕਰਵਾਉ ਜੋ ਕਿ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਲੇਰੀਆ ਦਾ ਇਲਾਜ ਵੀ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸੁਨੀਲ ਚੰਦ, ਜ਼ਿਲਾ ਸਿਹਤ ਅਫਸਰ ਡਾ ਸੁਨੀਤਾ ਸ਼ਰਮਾ, , ਤੰਬਾਕੂ ਪ੍ਰੋਗਰਾਮ ਅਫਸਰ ਡਾ ਮੁਕਤਾ ਗੌਤਮ , ਡਾ ਨਿਸ਼ਾ , ਹੈਲਥ ਇੰਸਪੈਕਟਰ ਸ਼ਰਮਾ ,ਹੈਲਥ ਇੰਸਪੈਕਟਰ ਅਨੋਖ ਲਾਲ , ਰਾਜ ਅਮ੍ਰਿਤ ਸਿੰਘ ਹੈਲਥ ਇੰਸਪੈਕਟਰ, ਬਲਵੰਤ ਸਿੰਘ ਸੁਪਰਡੈਂਟ ਆਦਿ ਹਾਜ਼ਰ ਸਨ।