Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing 10ਵੀਂ ਅਤੇ 12ਵੀਂ ਕਲਾਸਾਂ ਦੀਆਂ ਹੋ ਰਹੀਆਂ ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਹੁਕਮ

10ਵੀਂ ਅਤੇ 12ਵੀਂ ਕਲਾਸਾਂ ਦੀਆਂ ਹੋ ਰਹੀਆਂ ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਹੁਕਮ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ’ਤੇ ਪਾਬੰਦੀ

10ਵੀਂ ਅਤੇ 12ਵੀਂ ਕਲਾਸਾਂ ਦੀਆਂ ਹੋ ਰਹੀਆਂ ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ, 20 ਅਪ੍ਰੈਲ(ਬਿਊਰੋ): ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ, 12ਵੀਂ ਕਲਾਸ ਟਰਮ-2 ਦੀ ਸਲਾਨਾ ਪ੍ਰੀਖਿਆ (ਓਪਨ ਸਕੂਲ ਸਮੇਤ) ਸਬੰਧੀ ਪ੍ਰੀਖਿਆ ਦੇ ਦਿਨਾਂ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕਰਦਿਆਂ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਉਕਤ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਸਵੇਰ ਤੇ ਸ਼ਾਮ ਦੇ ਸੈਸ਼ਨ ਵਿਚ ਬੋਰਡ ਦੁਆਰਾ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆ ਲਈ 169 ਸੈਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਵੀ ਭੰਗ ਹੁੰਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ।

error: copy content is like crime its probhihated