Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੀਨੀਅਰ ਆਗੂਆਂ ਦੇ ਤਜਰਬੇ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਪੰਜਾਬ ਕਾਂਗਰਸ ਨਵੀਂ ਅੰਗੜਾਈ ਲਵੇਗੀ- ਰਾਜਾ ਵੜਿੰਗ

ਸੀਨੀਅਰ ਆਗੂਆਂ ਦੇ ਤਜਰਬੇ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਪੰਜਾਬ ਕਾਂਗਰਸ ਨਵੀਂ ਅੰਗੜਾਈ ਲਵੇਗੀ- ਰਾਜਾ ਵੜਿੰਗ

ਸੀਨੀਅਰ ਆਗੂਆਂ ਦੇ ਤਜਰਬੇ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਪੰਜਾਬ ਕਾਂਗਰਸ ਨਵੀਂ ਅੰਗੜਾਈ ਲਵੇਗੀ- ਰਾਜਾ ਵੜਿੰਗ

ਬਲਾਚੌਰ, 21 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬਤੌਰ ਪ੍ਰਧਾਨ ਵਾਗਡੋਰ ਸੰਭਾਲਣ ਉਪਰੰਤ ਪਹਿਲੀ ਵਾਰ ਹਲਕਾ ਬਲਾਚੌਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਾ ਵੜਿੰਗ ਨੇ ਆਪਣੇ ਰਾਜਨੀਤਿਕ ਕੈਰੀਅਰ ਤੇ ਰਾਜਨੀਤੀ ਵਿਚ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਲੰਦ ਹੌਸਲੇ ਸਦਕਾ ਸਫਲਤਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਬਹੁਤ ਜਲਦੀ ਨਵੀਂ ਅੰਗੜਾਈ ਭਰਨ ਜਾ ਰਹੀ ਹੈ ਅਤੇ ਇਸ ਲਈ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਸੀਨੀਅਰ ਨੇਤਾਵਾਂ ਦੇ ਤਜਰਬੇ ਅਤੇ ਨੌਜਵਾਨਾਂ ਵਰਗ ਦੇ ਜੋਸ਼ ਸਦਕਾ ਉਹ ਜੋਸ਼ ਨਾਲ ਅੱਗੇ ਵਧਣਗੇ | ਉਨ੍ਹਾਂ ਕਿਹਾ ਕਿ ਜੇਕਰ ਅੱਜ ਮੈਂ ਹਾਂ ਉਹ ਕਾਂਗਰਸ ਪਾਰਟੀ ਦੀ ਬਦੌਲਤ ਹੈ | ਉਨ੍ਹਾਂ ਸਾਫ਼ ਤੇ ਸਪਸ਼ਟ ਸ਼ਬਦਾਂ ਵਿਚ ਆਖਿਆ ਕਿ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਪਾਰਟੀ ਲਈ ਸੰਘਰਸ਼ ਕੀਤਾ ਅਤੇ ਉਨ੍ਹਾਂ ਦੀ ਵੀ ਇਹੋ ਕੋਸ਼ਿਸ਼ ਹੋਵੇਗੀ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇ ਅਤੇ ਹਰ ਵਰਕਰ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ | ਆਮ ਆਦਮੀ ਪਾਰਟੀ ਸਰਕਾਰ ਦੀ ਗੱਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਹ ਪਾਰਟੀ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਹੈ ਜਦਕਿ ਬਿਜਲੀ ਬਿੱਲ ਮੁਆਫ਼ੀ ਦਾ ਹਾਲੇ ਤੱਕ ਨੋਟੀਫ਼ਿਕੇਸ਼ਨ ਤੱਕ ਜਾਰੀ ਨਹੀਂ ਕੀਤਾ | ਉਨ੍ਹਾਂ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਾਡੇ ਬਜ਼ੁਰਗ ਆਗੂ ਬਹੁਤ ਹੀ ਠਰ੍ਹੰਮੇ ਵਾਲੇ ਤੇ ਲੋਕਾਂ ਦੇ ਆਗੂ ਹਨ | ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਅਜੇ ਮੰਗੂਪੁਰ, ਸੇਠੀ ਮੰਗੂਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਜਾਡਲੀ, ਕੌਂਸਲ ਪ੍ਰਧਾਨ ਟਿੰਕੂ ਘਈ, ਜ਼ਿਲ੍ਹਾ ਪ੍ਰਧਾਨ ਸੰਦੀਪ ਭਾਟੀਆ, ਸ਼ਹਿਰੀ ਪ੍ਰਧਾਨ ਰਾਜਿੰਦਰ ਛਿੰਦੀ, ਨਵੀਨ ਕੁਮਾਰ, ਰਿੱਕੀ ਬਜਾਜ, ਜਗਤ ਸਿੰਘ, ਅਵਤਾਰ ਸਿੰਘ ਤਾਰਾ ਸਰਪੰਚ , ਤਰਲੋਚਨ ਸਿੰਘ, ਬੌਬੀ ਰਾਣਾ, ਬਰਿੰਦਰ ਬੱਬੂ, ਗੁਰਦੇਵ ਸਿੰਘ, ਸਮੂਹ ਕਾਂਗਰਸੀ ਸਰਪੰਚ ਅਤੇ ਪੰਚ ਹਾਜ਼ਰ ਸਨ |