Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਆਜ਼ਾਦੀ ਦੇ 75ਵੇਂ ਅਮ੍ਰਿਤ ਮਾਂਹਉਤਸਵ ਨੂੰ ਸਮਰਪਿਤ ਪੀ ਐਚ ਸੀ ਘਿਆਲਾ ਵਿਖੇ ਸਿਹਤ ਮੇਲੇ ਦਾ ਆਯੋਜਨ 

ਆਜ਼ਾਦੀ ਦੇ 75ਵੇਂ ਅਮ੍ਰਿਤ ਮਾਂਹਉਤਸਵ ਨੂੰ ਸਮਰਪਿਤ ਪੀ ਐਚ ਸੀ ਘਿਆਲਾ ਵਿਖੇ ਸਿਹਤ ਮੇਲੇ ਦਾ ਆਯੋਜਨ 

ਆਜ਼ਾਦੀ ਦੇ 75ਵੇਂ ਅਮ੍ਰਿਤ ਮਾਂਹਉਤਸਵ ਨੂੰ ਸਮਰਪਿਤ ਪੀ ਐਚ ਸੀ ਘਿਆਲਾ ਵਿਖੇ ਸਿਹਤ ਮੇਲੇ ਦਾ ਆਯੋਜਨ 

ਪਠਾਨਕੋਟ 20 ਅਪ੍ਰੈਲ (ਅਵਿਨਾਸ਼ ਸ਼ਰਮਾ ) ਸਿਹਤ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ 18 ਤੋਂ 22 ਅਪ੍ਰੈਲ ਤੱਕ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਹੈਲਥ ਬਲਾਕਾਂ ਵਿਚ ਬਲਾਕ ਪੱਧਰੀ ਸਿਹਤ ਮੇਲਿਆਂ ਦੀ ਕੜੀ ਵਿਚ ਅੱਜ ਮਿੰਨੀ ਪੀ ਐਚ ਸੀ ਘਿਆਲਾ ਵਿਖੇ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਹਲਕਾ ਇੰਚਾਰਜ ਪਠਾਨਕੋਟ ਸ੍ਰੀ ਵਿਭੂਤੀ ਸ਼ਰਮਾ ਜੀ ਨੇ ਕੀਤਾ। ਇਸ ਸਿਹਤ ਮੇਲੇ ਦੀ ਪ੍ਰਧਾਨਗੀ ਡਾਕਟਰ ਬਿੰਦੂ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਸੀ ਐਚ ਸੀ ਘਰੋਟਾ ਨੇ ਕੀਤੀ। ਮੇਲੇ ਵਿੱਚ ਡਾਕਟਰ ਸੁਨੀਲ ਚੰਦ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਪਠਾਨਕੋਟ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ

ਸਿਹਤ ਮੇਲੇ ਵਿਚ ਆਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਸਿਹਤ ਵਿਭਾਗ ਵਲੋ, ਵੱਖ-ਵੱਖ ਬੀਮਾਰੀਆਂ ਤੇ ਇਨ੍ਹਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਕਰਨ ਨਾਲ ਸਿਹਤ ਤੇ ਪੈਂਦੇ ਮਾੜੇ ਪ੍ਰਭਾਵ ਅਤੇ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਵੀ ਦੱਸਿਆ ਗਿਆ। ਉਹਨਾਂ ਕਿਹਾ ਕਿ ਇਸ ਲੜੀ ਤਹਿਤ ਸੀ ਐਚ ਸੀ ਘਰੋਟਾ ਦਾ ਇਹ ਤੀਸਰਾ ਸਿਹਤ ਮੇਲਾ ਹੈ ਇਹਨਾ ਤਿੰਨਾ ਮੇਲਿਆਂ ਵਿਚ ਲਗਭਗ 1000 ਤੋਂ ਵੱਧ ਵਿਅਕਤੀਆਂ ਵੱਲੋਂ ਆਪਣੀ ਸਿਹਤ ਦੀ ਜਾਂਚ ਕਰਵਾਈ । ਇਹਨਾ ਮੇਲਿਆਂ ਵਿਚ ਆਯੂਸ਼ਮਾਨ ਭਾਰਤ ਸਿਹਤ ਕਾਰਡ, ਦਿਵਆਂਗ ਵਿਅਕਤੀਆਂ ਦੇ ਸਰਟੀਫਿਕੇਟ, ਯੂ ਡੀ ਆਈ ਡੀ ਕਾਰਡ ਵੀ ਬਣਾਏ ਗਏ। ਸਿਹਤ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਪਹਿਲ ਸਿਹਤ ਅਤੇ ਸਿੱਖਿਆ ਹੈ ਜਿਸ ਤਹਿਤ ਸਰਕਾਰ ਵੱਲੋਂ ਪਿੰਡਾਂ ਵਿੱਚ ਅਤੇ ਸ਼ਹਿਰਾਂ ਵਿੱਚ ਮਹੁੱਲਾ ਕਲੀਨਿਕ ਬਣਾ ਕੇ ਹਰ ਵਿਅਕਤੀ ਨੂੰ ਸਿਹਤ ਸੇਵਾਵਾਂ ਮਹੱਈਆ ਕਰਵਾਈਆ ਜਾਣਗੀਆਂ। ਉਹਨਾਂ ਨੇ ਇਸ ਮੌਕੇ ਪੀ ਐਚ ਸੀ ਦੇ ਵਿਹੜੇ ਵਿੱਚ ਇੱਕ ਪੌਦਾ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਕੁਦਰਤੀ ਆਕਸੀਜਨ ਵੱਧ ਤੋਂ ਵੱਧ ਮਿਲ ਸਕੇ ਅਤੇ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਅੱਜ ਦੇ ਮੇਲੇ ਵਿੱਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।