Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ*

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ*

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ*

*ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ : ਮੀਤ ਹੇਅਰ*

ਗੜ੍ਹਸ਼ੰਕਰ/ਹੁਸ਼ਿਆਰਪੁਰ, 21 ਅਪ੍ਰੈਲ(ਬਿਊਰੋ) ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ। ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ।ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।

ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਜਿੱਥੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਗੱਲਬਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਕਾਰੀ ਵੀ ਲਈ।

ਇਸ ਮੌਕੇ ਸ੍ਰੀ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਸੰਗ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ।

ਫੋਟੋ ਕੈਪਸ਼ਨ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਦੌਰੇ ਦੌਰਾਨ