Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਨੇ ਲਾਵਾਰਿਸ ਮਿਲੇ ਨੌਜਵਾਨ ਦਾ ਕਰਵਾਇਆ ਇਲਾਜ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਨੇ ਲਾਵਾਰਿਸ ਮਿਲੇ ਨੌਜਵਾਨ ਦਾ ਕਰਵਾਇਆ ਇਲਾਜ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਨੇ ਲਾਵਾਰਿਸ ਮਿਲੇ ਨੌਜਵਾਨ ਦਾ ਕਰਵਾਇਆ ਇਲਾਜ
ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਬੋਬੀ ਨਾਂ ਦੇ ਨੌਜਵਾਨ ਜੋ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਾਵਾਰਿਸ ਹਾਲਤ ਵਿਚ ਮਿਲਿਆ ਸੀ ਦਾ ਇਲਾਜ ਕਰਵਾਇਆ ਹੈ।
ਇਸ ਸਬੰਧੀ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਨੌਜਵਾਨ ਲਾਵਾਰਿਸ ਹਾਲਤ ਵਿਚ ਮਿਲਿਆ ਸੀ ਬਾਅਦ ਵਿਚ ਇਸ ਨੌਜਵਾਨ ਦਾ ਪਰਿਵਾਰ ਵੀ ਮਿਲ ਗਿਆ ਸੀ। ਇਸ ਨੌਜਵਾਨ ਦਾ ਨਾਂ ਬੋਬੀ ਪੁੱਤਰ ਸ਼ਿਵ ਚਰਨ ਹੈ। ਜਿਸਦੇ ਪਰਿਵਾਰ ਦੇ ਹਾਲਾਤ ਠੀਕ ਨਹੀਂ ਸੀ। ਅੱਜ ਸੁਸਾਇਟੀ ਵਲੋਂ ਨੌਜਵਾਨ ਦੇ ਇਲਾਜ ਦੌਰਾਨ 12 ਹਜਾਰ ਰੁਪਏ ਦੀ ਲਾਗਤ ਨਾਲ ਰਾੱਡ ਪਾ ਕੇ ਨੌਜਵਾਨ ਦਾ ਅਪ੍ਰੇਸ਼ਨ ਕਰਵਾਇਆ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।