Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਨਵਾਂਸ਼ਹਿਰ ਵਿੱਚ ਦੋ ਹੋਰ ਡੀ-ਸਿਲਟਿੰਗ ਸਾਈਟਾਂ ਹੋਣਗੀਆਂ : ਐਨ ਪੀ ਐਸ ਰੰਧਾਵਾ

ਨਵਾਂਸ਼ਹਿਰ ਵਿੱਚ ਦੋ ਹੋਰ ਡੀ-ਸਿਲਟਿੰਗ ਸਾਈਟਾਂ ਹੋਣਗੀਆਂ : ਐਨ ਪੀ ਐਸ ਰੰਧਾਵਾ

ਨਵਾਂਸ਼ਹਿਰ ਵਿੱਚ ਦੋ ਹੋਰ ਡੀ-ਸਿਲਟਿੰਗ ਸਾਈਟਾਂ ਹੋਣਗੀਆਂ : ਐਨ ਪੀ ਐਸ ਰੰਧਾਵਾ

ਡੀ ਸੀ ਨੇ ਰੈਲ ਬ੍ਰਾਮਦ ਦੀ ਮੌਜੂਦਾ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ ਕੀਤਾ

ਰੇਤ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਮਾਈਨਿੰਗ ਕਾਰਜ ਜਾਰੀ ਰਹਿਣਗੇ

ਨਵਾਂਸ਼ਹਿਰ/ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਡੀ ਸੀ ਐਨ ਪੀ ਐਸ ਰੰਧਾਵਾ ਨੇ ਵੀਰਵਾਰ ਨੂੰ ਕਿਹਾ ਕਿ ਵਾਤਾਵਰਣ ‘ਤੇ ਕਿਸੇ ਵੀ ਮਾੜੇ ਪ੍ਰਭਾਵ ਤੋਂ ਬਿਨਾਂ ਲੋਕਾਂ ਨੂੰ ਕਿਫਾਇਤੀ ਰੇਤਾ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਅਗਲੇ ਮਹੀਨੇ ਤੋਂ ਦੋ ਨਵੀਆਂ ਡੀ-ਸਿਲਟਿੰਗ ਕਾਰਜਸ਼ੀਲ ਹੋ ਜਾਣਗੀਆਂ। ਉਹ ਅੱਜ ਬਲਾਚੌਰ ਸਬ ਡਿਵੀਜ਼ਨ ਵਿੱਚ ਸਤਲੁਜ ਦਰਿਆ ਦੇ ਕੰਢੇ ‘ਤੇ ਪਿੰਡ ਰੈਲ ਬ੍ਰਾਮਦ ਵਿੱਚ ਪੈਂਦੀਆਂ ਡੀ-ਸਿਲਟਿੰਗ ਸਾਈਟਾਂ ਦਾ ਜਾਇਜ਼ਾ ਲੈਣ ਆਏ ਸਨ।

ਡਿਪਟੀ ਕਮਿਸ਼ਨਰ ਨੇ ਤੋਲ ਪਰਚੀਆਂ ਦੀ ਚੈਕਿੰਗ ਕਰਦੇ ਹੋਏ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰੇਕ ਵਾਹਨ ਕੋਲ ਰੇਤ ਨਾਲ ਸਬੰਧਤ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰੇਕ ਠੇਕੇਦਾਰ ਦੇ ਆਪੋ ਆਪਣੀ ਥਾਂ ਤੇ ਪੂਰੀ ਸਮਰੱਥਾ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਤਾਂ ਜੋ ਆਮ ਲੋਕਾਂ ਨੂੰ ਸਸਤੇ ਰੇਟਾਂ ‘ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਅੱਗੇ ਦੱਸਿਆ ਕਿ ਨਵਾਂਸ਼ਹਿਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਮੰਢਾਲਾ ਅਤੇ ਬਹਿਲੂਰ ਪਿੰਡਾਂ ਵਿੱਚ ਦੋ ਨਵੀਆਂ ਡੀ-ਸਿਲਟਿੰਗ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜਲਦੀ ਹੀ ਰੇਤ ਦੀ ਉਪਲਬਧਤਾ ਸ਼ੁਰੂ ਹੋ ਜਾਵੇਗੀ, ਜਿਸ ਨਾਲ ਲੋਕਾਂ ਨੂੰ ਆਸਾਨੀ ਨਾਲ ਅਤੇ ਸਸਤੀ ਰੇਤ ਮੁਹੱਈਆ ਕਰਵਾਈ ਜਾਵੇਗੀ। ਡੀ ਸੀ ਐਨ ਪੀ ਐਸ ਰੰਧਾਵਾ ਨੇ ਕਿਹਾ ਕਿ ਵਰਤਮਾਨ ਵਿੱਚ ਸਾਡੇ ਜ਼ਿਲ੍ਹੇ ਵਿੱਚ ਰੈਲ ਬ੍ਰਾਮਦ ਵਿਖੇ ਤਿੰਨ ਡੀ-ਸਿਲਟਿੰਗ ਸਾਈਟਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਸ.ਬੀ.ਐਸ.ਨਗਰ ਵਿੱਚ ਸਾਰੀਆਂ ਸਾਈਟਾਂ ਦੀ ਹੱਦਬੰਦੀ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਡੀ-ਸਿਲਟਿੰਗ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।
ਐਨ ਪੀ ਐਸ ਰੰਧਾਵਾ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਐਸ ਡੀ ਐਮਜ਼ ਅਤੇ ਉਨ੍ਹਾਂ ਦੇ ਪੁਲਿਸ ਹਮਰੁਤਬਾ ਰੈਂਕ ਦੀਆਂ ਸਾਂਝੀਆਂ ਟੀਮਾਂ ਪਹਿਲਾਂ ਹੀ ਗਠਿਤ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਈਨਿੰਗ ਕਾਰਜਾਂ ਦੀ ਮੁਕੰਮਲ ਨਿਗਰਾਨੀ ਰੱਖਣ। ਉਨ੍ਹਾਂ ਸਪੱਸ਼ਟ ਕਿਹਾ ਕਿ ਗੈਰ ਕਾਨੂੰਨੀ ਖਣਨ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ।
ਡੀ ਸੀ ਨੇ ਅੱਗੇ ਟੀਮਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਆਉਂਦੀਆਂ ਡੀ-ਸਿਲਟਿੰਗ ਸਾਈਟਾਂ ‘ਤੇ ਨਿਯਮਤ ਨਿਰੀਖਣ ਕਰਨ ਲਈ ਕਿਹਾ।
ਇਸ ਮੌਕੇ ਉਨ੍ਹਾਂ ਦੇ ਨਾਲ ਏ ਡੀ ਸੀ (ਜਨਰਲ) ਜਸਬੀਰ ਸਿੰਘ, ਐਸ ਡੀ ਐਮ ਨਵਾਂਸ਼ਹਿਰ (ਵਧੀਕ ਚਾਰਜ ਬਲਾਚੌਰ) ਡਾ. ਬਲਜਿੰਦਰ ਢਿੱਲੋਂ, ਕਾਰਜਕਾਰੀ ਇੰਜੀਨੀਅਰ (ਮਾਇਨਿੰਗ) ਗੁਰਤੇਜ ਗਰਚਾ ਤੇ ਤਹਿਸੀਲਦਾਰ ਬਲਾਚੌਰ ਕੁਲਦੀਪ ਸਿੰਘ ਮੌਜੂਦ ਸਨ।