Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing LATEST.. ਅਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

LATEST.. ਅਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਅਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ, 23 ਅਪ੍ਰੈਲ(ਬਿਊਰੋ) : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।
ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ।
ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਵਲੋਂ ਇਕ ਹੋਰ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ਼) ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਇਹ ਦੋਨੋਂ ਹੁਕਮ 24 ਅਪ੍ਰੈਲ ਤੋਂ  ਜੂਨ 2022 ਤੱਕ ਲਾਗੂ ਰਹਿਣਗੇ।