Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਵਾਅਦੇ ਨਹੀਂ ਬਲਕਿ ਕੰਮਾਂ ’ਚ ਵਿਸ਼ਵਾਸ ਰੱਖਦੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਵਾਅਦੇ ਨਹੀਂ ਬਲਕਿ ਕੰਮਾਂ ’ਚ ਵਿਸ਼ਵਾਸ ਰੱਖਦੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਵਾਅਦੇ ਨਹੀਂ ਬਲਕਿ ਕੰਮਾਂ ’ਚ ਵਿਸ਼ਵਾਸ ਰੱਖਦੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 10 ਲੱਖ ਰੁਪਏ ਦੀ ਲਾਗਤ ਨਾਲ ਬੈਂਸ ਕਲੋਨੀ ’ਚ ਸੜਕ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 23 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਅਦੇ ਨਹੀਂ ਬਲਕਿ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿਰਫ਼ ਇਕ ਮਹੀਨੇ ਵਿਚ ਹੀ ਸੂਬੇ ਵਿਚ ਸਰਕਾਰ ਨੇ ਲੋਕ ਭਲਾਈ ਕੰਮਾਂ ਦੀ ਚਰਚਾ ਹੋ ਰਹੀ ਹੈ। ਉਹ ਊਨਾ ਰੋਡ ਸਥਿਤ ਬੈਂਸ ਕਲੋਨੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ 480 ਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸੜਕ ਨਿਰਮਾਣ  ਦੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕੰਮ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰਜਾਂ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਗੋਤਰਾ, ਐਸ.ਡੀ.ਓ. ਸ੍ਰੀ ਗੁਰਮੀਤ ਸਿੰਘ, ਸ੍ਰੀ ਅਜੇ ਮੋਹਨ ਬੱਬੀ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

error: copy content is like crime its probhihated