Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਭਗਵਾਨ ਸ੍ਰੀ ਪਰਸ਼ੂਰਾਮ ਚੌਂਕ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਭਗਵਾਨ ਸ੍ਰੀ ਪਰਸ਼ੂਰਾਮ ਚੌਂਕ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਭਗਵਾਨ ਸ੍ਰੀ ਪਰਸ਼ੂਰਾਮ ਚੌਕ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 34 ਲੱਖ ਰੁਪਏ ਦੀ ਲਾਗਤ ਨਾਲ ਭਗਵਾਨ ਸ੍ਰੀ ਪਰਸ਼ੂਰਾਮ ਚੌਕ ਤੋਂ ਮਾਲ ਰੋਡ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 23 ਅਪ੍ਰੈਲ(ਬਿਊਰੋ) : ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਚਹਿਰੀ ਰੋਡ ’ਤੇ ਭਗਵਾਨ ਪਰਸ਼ੂਰਾਮ ਜੀ ਦੇ ਵਿਸ਼ਾਲ ਚੌਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਚੌਕ ਦੇ ਨਿਰਮਾਣ ਅਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਅੱਜ 34 ਲੱਖ ਰੁਪਏ ਦੀ ਲਾਗਤ ਨਾਲ ਭਗਵਾਨ ਸ੍ਰੀ ਪਰਸ਼ੂਰਾਮ ਚੌਕ ਤੋਂ ਮਾਲ ਰੋਡ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਕਚਹਿਰੀ ਨਜ਼ਦੀਕ ਸ੍ਰੀ ਭਗਵਾਨ ਪਰਸ਼ੂਰਾਮ ਜੀ ਦੇ ਨਾਮ ’ਤੇ ਵਿਸ਼ਾਲ ਚੌਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਚੌਕ ਦੀ ਸ਼ਾਨ ਨੂੰ ਬਣਾਏ ਰੱਖਣ ਲਈ ਇਸ ਦੇ ਚਾਰੇ ਪਾਸੇ ਸੜਕ, ਲਾਈਟਿੰਗ ਆਦਿ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਚੌਕ ਦੀ ਨੁਹਾਰ ਬਦਲ ਦਿੱਤੀ ਜਾਵੇਗੀ, ਤਾਂ ਜੋ ਹੁਸ਼ਿਆਰਪੁਰ ਆਉਣ-ਜਾਣ ਵਾਲਾ ਹਰ ਵਿਅਕਤੀ ਭਗਵਾਨ ਸ੍ਰੀ ਪਰਸ਼ੂਰਾਮ ਚੌਕ ਨੂੰ ਯਾਦ ਰੱਖੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਗਿਆ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸੁਵਿਧਾਵਾਂ ਤੋਂ ਵੰਚਿਤ ਨਾ ਰਹੇ। ਇਸ ਮੌਕੇ ਐਕਸੀਅਨ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਭਗਵਾਨ ਸ੍ਰੀ ਪਰਸ਼ੂਰਾਮ ਸੈਨਾ ਦੇ ਪ੍ਰਧਾਨ ਸ੍ਰੀ ਆਸ਼ੂਤੋਸ਼ ਸ਼ਰਮਾ, ਸ੍ਰੀ ਵਰਿੰਦਰ ਸ਼ਰਮਾ ਬਿੰਦੂ, ਸ੍ਰੀ ਯੋਗੇਸ਼ ਚੌਬੇ, ਸ੍ਰੀ ਪਵਨ ਮਹਿਤਾ, ਅਜੇ ਮਹਿਤਾ, ਅਜੇ ਸ਼ਰਮਾ, ਹਰੂਪ ਭਾਰਦਵਾਜ, ਵਿਵੇਕ ਸ਼ਰਮਾ, ਪ੍ਰਿਆ ਵਰਤ, ਰੋਹਿਤ ਰਾਵਲ, ਰਾਜੀਵ ਸ਼ਰਮਾ, ਅਮਰਜੀਤ ਸ਼ਰਮਾ, ਸ੍ਰੀ ਸੁਮੇਸ਼ ਸੋਨੀ, ਜੁਆਇੰਟ ਸੈਕਟਰੀ ਸ੍ਰੀ ਸਤਵੰਤ ਸਿੰਘ ਸਿਆਨ, ਸਾਬਕਾ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਹੁੰਦਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated