Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਹਾਇਤਾ ਪ੍ਰਾਪਤ ਸਕੂਲ ਯੂਨੀਅਨ ਨੇ ਲਲਿਤ ਮੋਹਨ ਪਾਠਕ ਨੂੰ ਦਿੱਤਾ ਮੰਗ ਪੱਤਰ 

ਸਹਾਇਤਾ ਪ੍ਰਾਪਤ ਸਕੂਲ ਯੂਨੀਅਨ ਨੇ ਲਲਿਤ ਮੋਹਨ ਪਾਠਕ ਨੂੰ ਦਿੱਤਾ ਮੰਗ ਪੱਤਰ 

ਸਹਾਇਤਾ ਪ੍ਰਾਪਤ ਸਕੂਲ ਯੂਨੀਅਨ ਨੇ ਲਲਿਤ ਮੋਹਨ ਪਾਠਕ ਨੂੰ ਦਿੱਤਾ ਮੰਗ ਪੱਤਰ 

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) : ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਰਵਿੰਦਰ ਠਾਕੁਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੂੰ ਦਿੱਤਾ ਗਿਆ। ਯੂਨੀਅਨ ਵੱਲੋਂ ਦਿੱਤੇ ਗਏ ਮੰਗ ਪੱਤਰ ਵਿਚ ਛੇਵਾਂ ਪੇ ਕਮਿਸ਼ਨ ਲਾਗੂ ਕਰਨ, ਮੈਡੀਕਲ ਅਤੇ ਮਕਾਨ ਕਿਰਾਇਆ ਭੱਤਾ ਦੇਣ, ਸਹਾਇਤਾ ਪ੍ਰਾਪਤ ਸਕੂਲਾਂ ਵਿਚ ਕੰਮ ਕਰ ਰਹੇ 2000 ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰਨ, ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਬਰਾਬਰ ਸਹੂਲਤਾਂ ਦੇਣ, ਪੱਚੀ ਸਾਲਾ ਪੈਨਸ਼ਨਰੀ ਲਾਭ ਦੇਣ ਅਤੇ ਇਨ੍ਹਾਂ ਸਕੂਲਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਦੂਸਰੀ ਮੈਨੇਜਮੈਂਟ ਅਧੀਨ ਚੱਲ ਰਹੇ ਸਕੂਲਾਂ ਵਿਚ ਬਦਲੀ ਕਰਵਾਉਣ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਰਵਿੰਦਰ ਠਾਕੁਰ ਨੇ ਕਿਹਾ ਕਿ ਉਹਨਾਂ ਨੂੰ ਪਹਿਲਾਂ ਸਾਰੇ ਤਨਖਾਹ ਕਮੀਸ਼ਨ ਸਰਕਾਰੀ ਮੁਲਾਜ਼ਮਾਂ ਵਾਂਗ ਮਿਲ ਗਏ ਹਨ ਪਰ ਇਸ ਵਾਰ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਮੌਕੇ ਲਲਿਤ ਮੋਹਨ ਪਾਠਕ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਕਰਵਾਉਣਗੇ ਅਤੇ ਉਹਨਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਸੰਦੀਪ ਕਾਲੀਆ, ਗੁਰਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ, ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ, ਪ੍ਰਿੰਸੀਪਲ ਪਰਵਿੰਦਰ ਸਿੰਘ, ਦੀਪਕ ਚੋਪੜਾ ਜੁਆਇੰਟ ਸਕੱਤਰ, ਰਾਜੀਵ ਕਸ਼ਯਪ,ਚੰਦਰੇਸ਼ ਸ਼ੋਰੀ, ਰਵਿੰਦਰ ਕਰਵਲ ਆਦਿ ਹਾਜ਼ਰ ਸਨ।