Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ  ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ ਦੇ ਉਪਲਕਸ਼ ਵਿੱਚ ਕੇ.ਐਮ.ਐਸ. ਕਾਲਜ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਸਫਲਤਾਪੂਰਵਕ ... ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ 'ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ... ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ
ADVERTISEMENT
You are currently viewing 25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

ਵੱਖ-ਵੱਖ ਬਿਮਾਰੀਆਂ ਦਾ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾਵੇਗਾ ਇਲਾਜ – ਡਾ. ਹਰਪਾਲ ਸਿੰਘ

ਬਟਾਲਾ, 24 ਅਪ੍ਰੈਲ (   ਅਵਿਨਾਸ਼ ਸ਼ਰਮਾ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਿਤੀ 25 ਅਪ੍ਰੈਲ 2022 ਨੂੰ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅੰਮ੍ਰਿਤ ਮਹਾਂ ਉਤਸਵ ਸਿਹਤ ਮੇਲਾ-2022 ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਸਿਹਤ ਮੇਲਾ 25 ਅਪ੍ਰੈਲ 2022 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਿਰਕਤ ਕਰਨਗੇ।

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਮੇਲੇ ਦੌਰਾਨ ਐਲੋਪੈਥਿਕ ਵਿਭਾਗ, ਹੋਮਿਓਪੈਥਿਕ ਵਿਭਾਗ, ਆਯੂਰਵੈਦਿਕ ਅਤੇ ਡੈਂਟਲ ਵਿਭਾਗ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੁਆਇਨਾਂ ਕਰਨਗੇ। ਇਸ ਤੋਂ ਇਲਾਵਾ ਟੀ.ਬੀ. ਅਤੇ ਛਾਤੀ ਦੇ ਰੋਗਾਂ ਦੀ ਜਾਣਕਾਰੀ, ਹੈਪਾਟਾਇਟਿਸ ਬੀ ਅਤੇ ਸੀ ਦੀ ਜਾਣਕਾਰੀ, ਨਸ਼ਾ ਛੁਡਾਉਣ ਸਬੰਧੀ ਜਾਣਕਾਰੀ, ਬੀਪੀ ਅਤੇ ਸ਼ੂਗਰ ਰੋਗਾਂ ਤੋਂ ਬਚਣ ਲਈ ਜਾਣਕਾਰੀ, ਕੋਵਿਡ-19 ਬਾਰੇ ਜਾਣਕਾਰੀ ਅਤੇ ਟੀਕਾਕਰਨ ਬਾਰੇ ਦੱਸਿਆ ਜਾਵੇਗਾ।

ਇਸ ਤੋਂ ਇਲਾਵਾ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਅਤੇ ਵਿਕਲਾਂਗ ਸਰਟੀਫਿਕੇਟ ਬਣਾਏ ਜਾਣਗੇ। ਅੱਖਾਂ ਦਾ ਮੁਫ਼ਤ ਚੈੱਕ-ਅੱਪ ਕੀਤਾ ਜਾਵੇਗਾ ਅਤੇ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਇਸ ਸਿਹਤ ਮੇਲੇ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ।