Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਅਧਿਆਪਕ ਯੂਨੀਅਨ ਦੇ ਵਫਦ ਨੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ  ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਅਧਿਆਪਕ ਯੂਨੀਅਨ ਦੇ ਵਫਦ ਨੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ  ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਅਧਿਆਪਕ ਯੂਨੀਅਨ ਦੇ ਵਫਦ ਨੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ  ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਬਟਾਲਾ 24 ਅਪ੍ਰੈਲ (ਅਵਿਨਾਸ਼ ਸ਼ਰਮਾ) ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਗੁਰਦਾਸਪੁਰ ਦੇ ਵਫਦ ਨੇ ਪੰਜਾਬ ਜਨਰਲ ਸਕੱਤਰ ਗੁਰਮੀਤ ਸਿੰਘ ਪੱਡਾ ਅਤੇ ਸਟੇਟ ਕਮੇਟੀ ਮੈਂਬਰ ਗੁਰਪਿੰਦਰ ਸਿੰਘ ਚੀਮਾਂ ਦੀ ਅਗਵਾਈ ਹੇਠ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ (ਸੈਰੀ ਕਲਸੀ) ਨੂੰ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਦਿੱਤਾ।

ਇਸ ਮੋਕੇ ਉਕਤ ਨੇਤਾਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਕੱਚੇ ਅਧਿਆਪਕਾਂ ਨੂੰ ਪਹਿਲੀ ਕੈਬਨਿਟ ਦੀ ਮੀਟਿੰਗ ਵਿੱਚ ਪੱਕਾ ਕੀਤਾ ਜਾਵੇਗਾ। ਉਹਨਾਂ ਨੇ ਬਟਾਲਾ ਤੋਂ ਵਿਧਾਇਕ ਅਮਨਸੇਰ ਸਿੰਘ ਸੈਰੀ ਕਲਸੀ ਰਾਹੀਂ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਨੂੰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਯਾਦ ਕਰਵਾਇਆ ਕਿ ਪਿਛਲੇ ਲੰਬੇ ਸਮੇਂ ਤੋਂ ਸੰਤਾਪ ਹੰਢਾ ਰਹੇ ਕੱਚੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕੀਤਾ ਜਾਵੇ ਅਤੇ ਜਿਨ੍ਹਾਂ ਚਿਰ ਪੱਕੇ ਕਰਨ ਦੀ ਪ੍ਰਕਿਰਿਆ ਚਲਦੀ ਹੈ ਉਨ੍ਹਾਂ ਚਿਰ ਦਿੱਲੀ ਦੀ ਤਰਜ ਤੇ 36000 ਰੁਪਏ ਤਨਖਾਹ ਦਿੱਤੀ ਜਾਵੇ।

ਇਸ ਸਮੇਂ ਗੁਰਮੀਤ ਸਿੰਘ ਪੱਡਾ, ਗੁਰਪਿੰਦਰ ਸਿੰਘ ਚੀਮਾਂ, ਸੰਜੀਵ ਕੁਮਾਰ, ਸਰਬਜੀਤ ਸਿੰਘ, ਅਮਨਦੀਪ ਕੌਰ ਤੋਂ ਇਲਾਵਾ ਪੱਤਰਕਾਰ ਡਾ ਹਰਦੇਵ ਸਿੰਘ, ਸੁਖਦੀਪ ਸਿੰਘ ਦੁਨੀਆਂ ਸੰਧੂ ਵੀ ਹਾਜਰ ਸਨ।