Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਅਰੁਣ ਸੈਣੀ ਨੇ ਸੰਭਾਲਿਆ ਐਸਐਸਪੀ ਦਾ ਚਾਰਜ, ਜ਼ਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਕੈਬਨਿਟ ਮੰਤਰੀ ਨਾਲ ਕੀਤੀ ਚਰਚਾ

ਅਰੁਣ ਸੈਣੀ ਨੇ ਸੰਭਾਲਿਆ ਐਸਐਸਪੀ ਦਾ ਚਾਰਜ, ਜ਼ਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਕੈਬਨਿਟ ਮੰਤਰੀ ਨਾਲ ਕੀਤੀ ਚਰਚਾ

ਅਰੁਣ ਸੈਣੀ ਨੇ ਸੰਭਾਲਿਆ ਐਸਐਸਪੀ ਦਾ ਚਾਰਜ, ਜ਼ਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਕੈਬਨਿਟ ਮੰਤਰੀ ਨਾਲ ਕੀਤੀ ਚਰਚਾ

ਪਠਾਨਕੋਟ (ਅਵਿਨਾਸ਼ ਸ਼ਰਮਾ ) ਅੱਜ ਐਤਵਾਰ ਨੂੰ ਅਰੁਣ ਸੈਣੀ ਨੇ ਐਸ.ਐਸ.ਪੀ ਦਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਦਫ਼ਤਰ ਪੁੱਜਣ ‘ਤੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ।ਅਹੁਦਾ ਸੰਭਾਲਣ ਤੋਂ ਬਾਅਦ ਐਸ.ਐਸ.ਪੀ ਅਰੁਣ ਸੈਣੀ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹਾ ਸਰਹੱਦੀ ਜ਼ਿਲ੍ਹੇ ਦੇ ਨਾਲ-ਨਾਲ ਤਿੰਨ ਰਾਜਾਂ ਦਾ ਮਿਲਣ ਵਾਲਾ ਸਥਾਨ ਹੈ, ਇਸ ਨੂੰ ਸੁਰੱਖਿਆ ਦੇ ਨਜ਼ਰੀਏ ਤੋਂ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।

ਇਸ ਲਈ ਸੂਬੇ ਦੇ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਇੱਥੇ ਸੁਰੱਖਿਆ ਪ੍ਰਬੰਧਾਂ ‘ਤੇ ਜ਼ਿਆਦਾ ਜ਼ੋਰ ਦੇਣ ਦੀ ਲੋੜ ਹੈ। ।ਐਸਐਸਪੀ ਅਰੁਣ ਸੈਣੀ ਨੇ ਕਿਹਾ ਕਿ ਸੁਰੱਖਿਆ ਵਿਵਸਥਾ ਵਿੱਚ ਕਿਸੇ ਵੀ ਕੀਮਤ ’ਤੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਸਰਹੱਦ ਨਾਲ ਲੱਗਦੇ ਬਲਾਕਾਂ ‘ਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਹਨਾ ਨੇ ਕਿਹਾ ਕਿ ਉਹ ਜਲਦੀ ਹੀ ਜ਼ਿਲ੍ਹੇ ਦੇ ਸਮੂਹ ਸਟੇਸ਼ਨ ਇੰਚਾਰਜਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।