Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਫੀਸਾਂ ਦੇ ਵਾਧੇ ਨੂੰ ਲੈ ਕੇ ਮਾਪਿਆਂ ਨੇ ਨੌਰਵੁਡ ਸਕੂਲ ਦੇ ਪ੍ਰਿੰਸੀਪਲ ਨਾਲ ਕੀਤੀ ਮੀਟਿੰਗ 

ਫੀਸਾਂ ਦੇ ਵਾਧੇ ਨੂੰ ਲੈ ਕੇ ਮਾਪਿਆਂ ਨੇ ਨੌਰਵੁਡ ਸਕੂਲ ਦੇ ਪ੍ਰਿੰਸੀਪਲ ਨਾਲ ਕੀਤੀ ਮੀਟਿੰਗ 

ਫੀਸਾਂ ਦੇ ਵਾਧੇ ਨੂੰ ਲੈ ਕੇ ਮਾਪਿਆਂ ਨੇ ਨੌਰਵੁਡ ਸਕੂਲ ਦੇ ਪ੍ਰਿੰਸੀਪਲ ਨਾਲ ਕੀਤੀ ਮੀਟਿੰਗ 

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਚਾਹਲਾਂ ਦੇ ਨਜ਼ਦੀਕ ਸਥਿਤ ਇਕ ਨਿੱਜੀ ਨੌਰਵੁੱਡ ਸਕੂਲ ਵੱਲੋਂ ਵਧਾਈਆਂ ਗਈਆਂ ਫ਼ੀਸਾਂ ਤੋਂ ਪ੍ਰੇਸ਼ਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਮੈਨੇਜਮੈਂਟ ਤੇ  ਪ੍ਰਿੰਸੀਪਲ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਮਾਪਿਆਂ ਅਤੇ ਇਫਟੂ ਆਗੂ ਨਿਰਮਲ ਸਿੰਘ ਜੰਡੀ ਨੇ ਕਿਹਾ ਕਿ ਸਕੂਲ ਨਾਲ ਸਬੰਧਤ ਬੱਚਿਆਂ ਦੀਆਂ ਵਰਦੀਆਂ ਬਲਾਚੌਰ ਦੀ ਸਿਰਫ਼ ਇੱਕ ਹੀ ਦੁਕਾਨ ਤੋਂ ਮਿਲਦੀਆਂ ਹਨ ਤੇ ਕਈ ਵਾਰ ਵਰਦੀਆਂ ਨਾਲ ਸਬੰਧਤ ਸਾਮਾਨ ਪੂਰਾ ਨਾ ਹੋਣ ਕਰਕੇ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਜੋ ਸਕੂਲ ਬੈਗ ਹਨ ਉਹ ਘਟੀਆ ਕਿਸਮ ਦੇ ਹੁੰਦੇ ਹਨ ਅਤੇ ਫ਼ੀਸਾਂ ਵਿੱਚ ਕੀਤਾ ਗਿਆ ਕਾਫ਼ੀ ਜ਼ਿਆਦਾ ਵਾਧਾ ਨਾ ਸਹਿਣਯੋਗ ਹੈ । ਉਨ੍ਹਾਂ ਕਿਹਾ ਕਿ ਗ਼ਰੀਬ ਤੇ ਪੱਛੜੇ ਹੋਏ  ਇਸ ਇਲਾਕੇ ਦੇ ਲੋਕਾਂ ਨੂੰ ਬੱਚਿਆਂ ਦੀ 3-3 ਮਹੀਨੇ ਦੀ ਫੀਸ ਦੇਣੀ ਬਹੁਤ ਔਖੀ ਹੈ । ਉਨ੍ਹਾਂ ਪ੍ਰਿੰਸੀਪਲ ਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸਕੂਲ ਫੀਸ 1-1 ਮਹੀਨੇ ਦੀ ਨਕਦ ਲਈ ਜਾਵੇ ਤੇ ਇਹ ਫੀਸ ਬੈਂਕ ‘ਚ ਜਮ੍ਹਾਂ ਕਰਾਉਣੀ ਲਾਜ਼ਮੀ ਨਾ ਹੋਵੇ ਅਤੇ ਛੁੱਟੀਆਂ ਦੌਰਾਨ ਸਕੂਲ ਫੀਸ ਤੇ ਬੱਸਾਂ ਦਾ ਕਿਰਾਇਆ ਨਾ ਲਿਆ ਜਾਵੇ । ਇਫਟੂ ਆਗੂ ਨਿਰਮਲ ਜੰਡੀ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਐਲਾਨ ਲੋਕਾਂ ਨੂੰ ਭਰਮਾ ਰਹੇ ਹਨ ਜਦਕਿ ਨਿੱਜੀ ਸਕੂਲਾਂ ਵੱਲੋਂ ਲੋਕਾਂ ਦੀ ਲੁੱਟ ਲਗਾਤਾਰ ਜਾਰੀ ਹੈ । ਵਿਦਿਆਰਥੀਆਂ ਦੇ ਮਾਪਿਆਂ ਨੇ  ਪ੍ਰਿੰਸੀਪਲ ਨਾਲ ਗੱਲਬਾਤ ਕਰਕੇ ਮੁੜ 28 ਅਪ੍ਰੈਲ ਨੂੰ ਮੀਟਿੰਗ ਦਾ ਸਮਾਂ ਤੈਅ ਕੀਤਾ ਹੈ।

ਲੋਕਾਂ ਦੀ ਉਕਤ ਸਮੱਸਿਆ ਸਬੰਧੀ ਜਦੋਂ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਭਨੋਟ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹਨਾਂ  ਵੱਲੋਂ ਸਰਕਾਰੀ ਕਾਨੂੰਨ ਮੁਤਾਬਿਕ 8 ਫ਼ੀਸਦੀ ਨਾਲ ਹੀ ਫੀਸਾਂ ‘ਚ ਵਾਧਾ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਹੀਂ ਕੀਤਾ ਗਿਆ ਸੀ ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਦੇ ਮਾਪੇ  ਮਹੀਨੇ- ਮਹੀਨੇ ਦੀ ਫੀਸ ਦੇਣੀ ਚਾਹੁੰਦੇ ਹਨ ਉਹ ਸਕੂਲ ‘ਚ ਲਿਖਤੀ ਐਪਲੀਕੇਸ਼ਨ ਦੇ ਸਕਦੇ ਹਾਂ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਰਦੀਆਂ, ਕਿਤਾਬਾਂ, ਸਕੂਲ ਬੈਗ ਆਦਿ ਵਸਤੂਆਂ ਖਰੀਦਣ ‘ਚ ਕੋਈ  ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਕੌਰ, ਬਲਜੀਤ ਕੌਰ, ਬਲਬੀਰ ਸਿੰਘ, ਸਰੂਪ ਸਿੰਘ ਸਮੇਤ ਭਾਰੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜਰ ਸਨ।