Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਕੋਵਿਡ-19 ਕਾਰਨ 970 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਐਕਸਗ੍ਰੇਸ਼ੀਆ ਸਹਾਇਤਾ : ਡਿਪਟੀ ਕਮਿਸ਼ਨਰ

ਕੋਵਿਡ-19 ਕਾਰਨ 970 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਐਕਸਗ੍ਰੇਸ਼ੀਆ ਸਹਾਇਤਾ : ਡਿਪਟੀ ਕਮਿਸ਼ਨਰ

ਕੋਵਿਡ-19 ਕਾਰਨ 970 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਐਕਸਗ੍ਰੇਸ਼ੀਆ ਸਹਾਇਤਾ : ਡਿਪਟੀ ਕਮਿਸ਼ਨਰ
ਐਕਸਗ੍ਰੇਸ਼ੀਆ ਤਹਿਤ ਮ੍ਰਿਤਕ ਦੇ ਮੈਂਬਰ ਨੂੰ ਦਿੱਤੀ ਜਾ ਰਹੀ ਹੈ 50 ਹਜ਼ਾਰ ਰੁਪਏ ਦੀ ਸਹਾਇਤਾ
ਐਕਸਗ੍ਰੇਸ਼ੀਆ ਪ੍ਰਾਪਤ ਕਰਨ ਲਈ ਐਸ.ਡੀ.ਐਮ. ਦਫ਼ਤਰ ਜਾਂ ਵੈਬ ਪੋਰਟਲ http://covidexgratia.punjab.gov.in. ’ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਹੁਸ਼ਿਆਰਪੁਰ, 26 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਵਿਚ ਕੋਵਿਡ-19 ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦੀ ਐਕਸਗ੍ਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕਾਰਨ 1096 ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 970 ਮ੍ਰਿਤਕਾਂ ਦੇ ਮੈਂਬਰਾਂ ਨੂੰ ਐਕਸਗ੍ਰੇਸ਼ੀਆ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਮ੍ਰਿਤਕਾਂ ਦੇ ਜਿਹੜੇ ਪਰਿਵਾਰਾਂ ਨੇ ਅਜੇ ਤੱਕ ਇਹ ਸਹਾਇਤਾ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਬਿਨੈ ਪੱਤਰ ਦੇ ਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਦਿੱਤੀ ਜਾ ਰਹੀ ਹੈ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਸਹਾਇਤਾ ਦੇਣ ਸਬੰਧੀ ਜਾਰੀ ਗਾਈਡਲਾਈਨਜ਼ ਅਨੁਸਾਰ ਮੌਤ ਸਰਟੀਫਿਕੇਟ ਸਬੰਧੀ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕੋਵਿਡ-19 ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਕੋਲੋਂ ਆਨਲਾਈਨ ਬਿਨੈ ਪੱਤਰ ਪ੍ਰਾਪਤ ਕਰਨ ਲਈ http://covidexgratia.punjab.gov.in ਵੈਬ ਪੋਰਟਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਐਕਸਗ੍ਰੇਸ਼ੀਆਂ ਦੀ ਸਹਾਇਤਾ ਪ੍ਰਾਪਤ ਕਰਨ ਲਈ ਇਸ ਵੈਬ ਪੋਰਟਲ ’ਤੇ ਵੀ ਆਨਲਾਈਨ ਬਿਨੈ ਪੱਤਰ ਦੇ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਤੌਰ ’ਤੇ ਸਬੰਧਤ ਐਸ.ਡੀ.ਐਮਜ਼ ਨੂੰ ਵੀ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ।

error: copy content is like crime its probhihated