Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ 28 ਅਪ੍ਰੈਲ (ਬਿਊਰੋ) : ਅੱਜ ਮਿਤੀ 28.04.2022 ਨੂੰ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਵਲੋਂ ਚਿਲਡਰਨ ਹੋਮ ਵਿੱਚ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ, ਬੱਚਿਆਂ ਦੀ ਸਿਹਤ ਸਬੰਧੀ ਖਾਣ—ਪੀਣ ਦਾ ਨਿਰਖਣ ਕੀਤਾ ਗਿਆ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਅਤੇ ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ। ਚਿਲਡਰਨ ਹੋਮ ਦੇ ਸੁਪਰਡੈਂਟ ਨੂੰ ਵਿਸ਼ੇਸ਼ ਹਦਾਇਤ ਕੀਤੀ ਗਈ ਕਿ ਉਹ ਬੱਚਿਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਇਆ ਕਰਵਾਉਣ ਲਈ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ।

 ਇਸ ਤੋਂ ਇਲਾਵਾ ਉਨ੍ਹਾਂ ਵਲੋਂ ਓਲਡਏਜ਼ ਹੋਮ ਵਿੱਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਸੁਣੀਆ ਗਿਆ, ਖਾਣ—ਪੀਣ ਦਾ ਨਿਰਖਣ ਕੀਤਾ ਗਿਆ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਅਤੇ ਬਜ਼ੁਰਗਾਂ ਨੂੰ ਬੋਸਟਰ ਡੋਜ਼ ਸਿਵਲ ਸਰਜ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਵਾਈ ਗਈ।