Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਨਿੱਕੀਆਂ ਕਰੂੰਬਲਾਂ ਵੱਲੋਂ ਗੁਲਜ਼ਾਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ ਦਾ ਆਯੋਜਨ

ਨਿੱਕੀਆਂ ਕਰੂੰਬਲਾਂ ਵੱਲੋਂ ਗੁਲਜ਼ਾਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ ਦਾ ਆਯੋਜਨ

ਨਿੱਕੀਆਂ ਕਰੂੰਬਲਾਂ ਵੱਲੋਂ ਗੁਲਜ਼ਾਰ ਸਿੰਘ ਸੰਧੂ ਨਾਲ ਸਾਹਿਤਕ ਮਿਲਣੀ ਦਾ ਆਯੋਜਨ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ): ਨਿੱਕੀਆਂ ਕਰੂੰਬਲਾਂ ਪ੍ਰਕਾਸ਼ਨ ਮਾਹਿਲਪੁਰ ਵੱਲੋਂ ਉੱਘੇ ਸਾਹਿਤਕਾਰ ਗੁਲਜ਼ਾਰ ਸਿੰਘ ਸੰਧੂ ਨਾਲ ਇਕ ਸਾਹਿਤਕ ਮਿਲਣੀ ਦਾ ਆਯੋਜਨ ਇਤਿਹਾਸਕ ਸ਼ਹਿਰ ਜੇਜੋਂ ਦੁਆਬਾ ਵਿਖੇ ਕੀਤਾ ਗਿਆ।ਉਨ੍ਹਾਂ ਇਸ ਮੌਕੇ ਸਾਹਿਤਕਾਰਾਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਤੀ ਸਾਹਿਤ ਕਲਾ ਸੱਭਿਆਚਾਰ ਅਤੇ ਦੇਸ਼ ਪ੍ਰੇਮ ਨਾਲ ਭਰੀ ਪਈ ਹੈ। ਉਨ੍ਹਾਂ ਨੂੰ ਉਹ ਵੇਲਾ ਅੱਜ ਵੀ ਯਾਦ ਹੈ ਜਦੋਂ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਪ੍ਰਿੰਸੀਪਲ ਹਰਭਜਨ ਸਿੰਘ ਦੇ ਵਿਦਿਆਰਥੀ ਸਨ ।ਉਨ੍ਹਾਂ ਇਸ ਇਲਾਕੇ ਨਾਲ ਸਬੰਧਤ ਆਪਣੇ ਬਜ਼ੁਰਗ ਪਿਤਾ ਅਤੇ ਹੋਰ ਰਿਸ਼ਤੇਦਾਰਾਂ ਦੀਆਂ ਯਾਦਾਂ ਵੀ ਤਾਜ਼ੀਆਂ ਕੀਤੀਆਂ।ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਹਰ ਖੇਤਰ ਵਿਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਮਹਾਂਪੁਰਖ ਪੈਦਾ ਕੀਤੇ ਹਨ ।ਇਸ ਮੌਕੇ ਉਨ੍ਹਾਂ ਨਾਲ ਡਾ ਸੁਰਜੀਤ ਕੌਰ ਸੰਧੂ ਅਤੇ ਗੁਰਦੀਪ ਕੌਰ ਵਾਹਿਦ ਉਚੇਚੇ ਤੌਰ ਤੇ ਹਾਜ਼ਰ ਹੋਏ।ਸਾਹਿਤਕ ਮਿਲਣੀ ਦੇ ਇਸ ਆਯੋਜਨ ਨੂੰ ਸਫ਼ਲ ਬਣਾਉਣ ਵਿੱਚ ਉੱਘੇ ਚਿੰਤਕ ਵਿਜੇ ਬੰਬੇਲੀ ਅਤੇ ਸੋਮ ਦੱਤ ਦਿਲਗੀਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਨੇ ਕਿਹਾ ਕਿ ਸਰਦਾਰ ਗੁਲਜ਼ਾਰ ਸਿੰਘ ਸੰਧੂ ਨੇ ਆਪਣੀਆਂ ਰਚਨਾਵਾਂ ਰਾਹੀਂ ਇਸ ਇਲਾਕੇ ਨੂੰ ਅਮਰ ਕੀਤਾ ਹੈ।

error: copy content is like crime its probhihated