Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਹੁਸ਼ਿਆਰਪੁਰ, 29 ਅਪ੍ਰੈਲ ( ਬਿਊਰੋ ) : ਪਟਿਆਲਾ ਜ਼ਿਲ੍ਹੇ ਵਿੱਚ ਵਾਪਰੀ ਘਟਨਾ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਅਫਵਾਹਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਵਿਖੇ ਵਾਪਰੇ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤੀ ਹੁਣ ਕਾਬੂ ਹੇਠ ਹੈ।

 ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਗਲਤ ਜਾਣਕਾਰੀ ਸੋਸ਼ਲ ਮੀਡੀਆ ’ਤੇ ਨਾ ਫੈਲਾਈ ਜਾਵੇ, ਕਿਉਂਕਿ ਇਸ ਨਾਲ ਸਥਿਤੀ ਹੋਰ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਸਮਾਜ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ, ਇਸ ਲਈ ਅਫਵਾਹਾਂ ’ਤੇ ਯਕੀਨ ਨਾ ਕਰਦੇ ਹੋਏ ਭੜਕਾਹਟ ਵਿੱਚ ਨਾ ਆਇਆ ਜਾਵੇ।