Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ ) ਪੰਜਾਬ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ ) ਪੰਜਾਬ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ ) ਪੰਜਾਬ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ / ਦਿੱਲੀ ( ਤਰਸੇਮ ਦੀਵਾਨਾ) : ਦਿੱਲੀ ਦੇ ਤੁਗਲਕਾਬਾਦ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਨੂੰ ਡੀ.ਡੀ.ਏ ਨੇ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਖੁਰਦ ਬੁਰਦ ਕਰ ਦਿੱਤਾ ਸੀ ਜਿਸ ਨੂੰ ਕਰੀਬ 4 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਤੇ ਪ੍ਰਸ਼ਾਸ਼ਨ ਵੱਲੋਂ ਹਾਲੇ ਤੱਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਦੀ ਪੂਰੀ ਜਮੀਨ ਸੰਗਤਾਂ ਨੂੰ ਵਾਪਿਸ ਨਹੀਂ ਕੀਤੀ, ਜਿਸ ਨਾਲ ਸੰਗਤਾਂ ਵਿੱਚ ਕਾਫੀ ਰੋਸ਼ ਪਾਇਆ ਗਿਆ ਤੇ ਧਰਨੇ ਮੁਜ਼ਾਹਿਰੇ ਵੀ ਕੀਤੇ ਗਏ ਤੇ ਪੰਜਾਬ ਸਰਕਾਰ ਸਮੇਤ ਕੇਂਦਰ ਦੀ ਭਾਜਪਾ ਨੂੰ ਇਸ ਮੰਦਰ ਦੀ ਉਸਾਰੀ ਲਈ ਮੰਗ ਪੱਤਰ ਵੀ ਦਿੱਤੇ ਗਏ ਪਰ ਕਿਸੇ ਨੇ ਵੀ ਇਸ ਤੇ ਗੌਰ ਨਹੀਂ ਕੀਤਾ ਗਿਆ।
ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀਆਂ ਸਮੂਹ ਗੁਰੂ ਰਵਿਦਾਸ ਧਾਰਮਿਕ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਵਿਸ਼ੇਸ਼ ਵਾਰਤਾ ਕੀਤੀ ਅਤੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਦੌਰਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ) ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ, ਜਨਰਲ ਸਕੱਤਰ ਸੰਤ ਨਿਰਮਲ ਸਿੰਘ ਅਵਾਦਾਨ, ਜਸਵਿੰਦਰ ਸਿੰਘ  ਅਤੇ ਗੁਰੂ ਰਵਿਦਾਸ ਟਾਇਗਰ ਫੋਰਸ ਦੇ ਪ੍ਰਧਾਨ  ਜੱਸੀ ਤਲ੍ਹਣ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਦੀ ਬਣਦੀ ਸਾਰੀ ਜਮੀਨ ਨੂੰ ਵਾਪਿਸ ਕਰਨ ਲਈ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਕੁਝ ਸਦੀਆਂ ਪਹਿਲਾਂ ਸਿਕੰਦਰ ਲੋਧੀ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਕੋਤਕ ਦੇਖ ਕੇ ਉਨ੍ਹਾਂ ਨੂੰ ਇਹ ਜਮੀਨ ਦਰਸ਼ਨੀ ਭੇਟਾ ਵਜੋਂ ਦਿੱਤੀ ਸੀ, ਜੋ ਅੱਜ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਬੋਲਦੀ ਹੈ, ਜਿਸ ਨੂੰ ਡੀਡੀਏ ਵੱਲੋਂ ਸ਼ਹੀਦ ਕਰ ਦਿੱਤਾ ਗਿਆ ਸੀ। ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਜੋ ਸੰਗਤਾਂ ਦੀ ਆਸਥਾ ਦਾ ਕੇਂਦਰ ਬਣ ਚੁੱਕਿਆ ਹੈ ਤੇ ਦੂਰ ਦਰਾਡੇ ਤੋਂ ਸੰਗਤਾਂ ਇਸ ਮੰਦਿਰ ਦੇ ਦਰਸ਼ਨ ਕਰਨ ਲਈ ਆਉਦੀਆਂ ਹਨ ਪਰ ਅਫਸੋਸ ਵਾਲੀ ਗੱਲ ਹੈ ਕਿ ਹਾਲੇ ਤੱਕ ਸਰਕਾਰ ਨੇ ਬਣਦੀ ਪੂਰੀ ਜਮੀਨ ਸੰਗਤਾਂ ਦੇ ਹਵਾਲੇ ਨਹੀਂ ਕੀਤੀ।
ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਇਹ ਵੀ ਕਿਹਾ ਕਿ ਹਰ ਸਾਲ ਫਰਵਰੀ ’ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੀ ਪੂਰੇ ਵਿਸ਼ਵ ਵਿੱਚ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਮਨਾਏ ਜਾਂਦੇ ਹਨ, ਕੇਂਦਰ ਸਰਕਾਰ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੀ ਪੂਰੇ ਭਾਰਤ ਪੱਧਰ ਤੇ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਉਨ੍ਹਾਂ ਨਾਲ ਸਤਨਾਮ ਸਿੰਘ ਸੰਧੂ ਚਾਂਸਲਰ ਘੜੂਆ ਯੂਨੀਵਰਸਿਟੀ ਚੰਡੀਗੜ, ਡਾ. ਗੁਰਦੀਪ ਸਿੰਘ, ਪ੍ਰੋ. ਹਰਬੰਸ ਸਿੰਘ ਬੋਲੀਨਾ, ਸੰਤ ਤੇਜਾ ਸਿੰਘ ਖੂਡਾ, ਸੰਤ ਹਰਕਿਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲ ਮੰਡਲ ਤੇ ਹੋਰ ਵੀ ਮੌਜੂਦ ਸਨ।
ਫੋਟੋ ਮੁਨੀਰ

error: copy content is like crime its probhihated