Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਭ੍ਰਿਸ਼ਟ ਅਧਿਕਾਰੀਆਂ ਦਾ 4 ਮਈ ਨੂੰ  ਫੂਕਿਆ ਜਾਵੇਗਾ ਪੁਤਲਾ : ਦਿਨੇਸ਼ ਕੁਮਾਰ ਪੱਪੂ 

ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਭ੍ਰਿਸ਼ਟ ਅਧਿਕਾਰੀਆਂ ਦਾ 4 ਮਈ ਨੂੰ  ਫੂਕਿਆ ਜਾਵੇਗਾ ਪੁਤਲਾ : ਦਿਨੇਸ਼ ਕੁਮਾਰ ਪੱਪੂ 

ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਭ੍ਰਿਸ਼ਟ ਅਧਿਕਾਰੀਆਂ ਦਾ 4 ਮਈ ਨੂੰ  ਫੂਕਿਆ ਜਾਵੇਗਾ ਪੁਤਲਾ : ਦਿਨੇਸ਼ ਕੁਮਾਰ ਪੱਪੂ 

* ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝੇ ਰੱਖਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਤੇ ਹੋਵੇ ਐਫ ਆਈ ਆਰ  *

ਹੁਸ਼ਿਆਰਪੁਰ 30  ਅਪ੍ਰੈਲ ( ਤਰਸੇਮ ਦੀਵਾਨਾ ) ਪਿਛਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਗਰੀਬ ਤੇ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਬਜ਼ਾਰ ਨਾਲੋਂ ਘੱਟ ਕੀਮਤਾਂ ਤੇ ਮੁਹੱਈਆ ਕਰਵਾਉਣ ਲਈ ਪੀ ਪੀ ਪੀ ਤਹਿਤ ਪੰਜਾਬ ਵਿੱਚ ਕਰਸਨਾ ਡਾਇਗਨੌਸਟਿਕ ਲੈਬਜ਼ ਨਾਮਕ ਕੰਪਨੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਸਿਟੀ ਸਕੈਨ ਬਗੈਰਾ ਮਸ਼ੀਨਾਂ ਲਾਉਣ ਦਾ ਪ੍ਰਾਜੈਕਟ ਦਿੱਤਾ ਗਿਆ ਸੀ ਤੇ ਇਸ ਪ੍ਰਾਜੈਕਟ ਤਹਿਤ ਪੰਜਾਬ ਦੇ ਵੱਖ ਵੱਖ ਹਸਪਤਾਲਾਂ ਵਿਚ ਸੀ ਟੀ ਸਕੈਨ ਮਸ਼ੀਨਾਂ ਲਗਾਈਆਂ ਜਾ ਚੁੱਕੀਆਂ ਹਨ ਪ੍ਰੰਤੂ ਇੱਕੋ ਇਕ ਜ਼ਿਲ੍ਹਾ ਪੰਜਾਬ ਦਾ ਹੁਸ਼ਿਆਰਪੁਰ ਹੈ  ਜਿੱਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਵਲੋਂ ਅੜਿੱਕਾ ਡਾਹੁਣ ਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਬ ਸਥਾਪਤ ਕਰਨ ਤੋਂ ਬਾਅਦ ਸੀਟੀ ਸਕੈਨ ਮਸ਼ੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਨਾਲਾਇਕੀ ਕਾਰਨ  ਹਾਲੇ ਤੱਕ ਵੀ ਲਗਾਈ ਨਹੀਂ ਜਾ ਸਕੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਤੇ ਨਿਧੱੜਕ ਆਗੂ ਦਿਨੇਸ਼ ਕੁਮਾਰ ਪੱਪੂ ਨੇ ਪੱਤਰਕਾਰਾਂ ਨਾਲ ਕੀਤਾ । ਉਨ੍ਹਾਂ ਕਿਹਾ ਕਿ
ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ (ਪੀਪੀਪੀ) ਦੀ ਸਹਾਇਤਾ ਨਾਲ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਨਿੱਜੀ ਲੈਬਾਂ ਸਥਾਪਤ ਕਰਨ ਦਾ ਫ਼ੈਸਲਾ  ਕੀਤਾ ਗਿਆ ਸੀ ਜਿਸ ਤਹਿਤ ਨਿੱਜੀ ਕੰਪਨੀਆਂ ਵੱਲੋਂ ਜਿੱਥੇ ਲੈਬਾਰਟਰੀ ਟੈਸਟ ਬਹੁਤ ਘੱਟ ਕੀਮਤਾਂ ਤੇ ਕੀਤੇ ਜਾਣੇ ਸਨ ਉੱਥੇ ਬਹੁ ਕਰੋੜੀ ਸੀ ਟੀ ਸਕੈਨ ਮਸ਼ੀਨਾਂ ਸਥਾਪਿਤ ਕਰਕੇ ਸੱਸਤੀਆਂ ਸਿਹਤ ਸਹੂਲਤਾਂਵਾਂ ਦਿੱਤੀਆਂ ਜਾਣੀਆਂ ਸਨ ਜਿਸ ਨਾਲ ਆਮ ਲੋਕਾਂ ਨੂੰ ਬਹੁਤ ਵੱਡਾ ਆਰਥਿਕ ਫਾਇਦਾ ਹੋਣਾ ਸੀ ਪਰ ਸਿਹਤ ਵਿਭਾਗ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੁਸ਼ਿਆਰਪੁਰ ਦੇ ਲੋਕਾਂ ਨੂੰ ਇਸ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ । ਜਿਸ ਦੀ ਬਹੁਜਨ ਸਮਾਜ ਪਾਰਟੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀ ਚਾਰ ਮਈ ਦਿਨ ਬੁੱਧਵਾਰ ਨੂੰ  ਬਹੁਜਨ ਸਮਾਜ ਪਾਰਟੀ ਵੱਲੋਂ ਸਿਵਲ ਹਸਪਤਾਲ ਦੇ ਸਾਹਮਣੇ  ਸਿਵਲ ਹਸਪਤਾਲ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਦਾ ਪੁਤਲਾ ਫੂਕਿਆ ਜਾਵੇਗਾ । ਉਹਨਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਦੀ ਤਫਦੀਸ਼ ਕਰਕੇ ਉਕਤ ਅਧਿਕਾਰੀਆ ਖ਼ਿਲਾਫ਼ ਐਫਆਈਆਰ ਕੀਤੀ ਜਾਵੇ  ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀ ਟੀ ਸਕੈਨ ਮਸ਼ੀਨ ਜਲਦ ਤੋਂ ਜਲਦ ਸਥਾਪਤ ਕਰਕੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ ਅਤੇ ਸਿਵਲ ਹਸਪਤਾਲ ਵਿੱਚ ਸਿਟੀ ਮਸ਼ੀਨ ਲੱਗਣ ਵਿੱਚ ਅੜਿੱਕਾ ਪਾਉਣ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ  ।

ਫੋਟੋ ਮੁਨੀਰ