Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਪੰਜਾਬ ਸਰਕਾਰ ਮਜ਼ਦੂਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰ ਰਹੀ ਹੈ : ਬ੍ਰਹਮ ਸ਼ੰਕਰ ਜ਼ਿੰਪਾ

ਪੰਜਾਬ ਸਰਕਾਰ ਮਜ਼ਦੂਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰ ਰਹੀ ਹੈ : ਬ੍ਰਹਮ ਸ਼ੰਕਰ ਜ਼ਿੰਪਾ

ਪੰਜਾਬ ਸਰਕਾਰ ਮਜ਼ਦੂਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰ ਰਹੀ ਹੈ: ਬ੍ਰਹਮ ਸ਼ੰਕਰ ਜ਼ਿੰਪਾ

ਕੈਬਨਿਟ ਮੰਤਰੀ ਨੇ ਮਜ਼ਦੂਰ ਸਭਾ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਦਿੱਤੀ ਵਧਾਈ

ਕਿਹਾ,ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰ ਵਰਗ ਦਾ ਬਹੁਤ ਵੱਡਾ ਯੋਗਦਾਨ

ਹੁਸ਼ਿਆਰਪੁਰ, 01 ਮਈ(ਬਿਊਰੋ) : 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸਥਾਨਕ ਮਜ਼ਦੂਰ ਸਭਾ ਵਿੱਚ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈਆਂ ਖਿਲਾ ਕੇ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾਂ ਹੀ ਮਜ਼ਦੂਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵਲੋਂ ਇਲਾਕੇ ਦੇ ਮਜ਼ਦੂਰਾਂ ਦੇ ਹਿੱਤ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ 2 ਮਿੰਟ ਦਾ ਮੌਨ ਰੱਖ ਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਵੀ ਯਾਦ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਰ ਬੁਨਿਆਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਹਾਜ਼ਰ ਵਰਕਰਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਰਤੀ ਲੋਕਾਂ ਨੂੰ ਸਲਾਮ ਕਰਦੇ ਹਾਂ, ਕਿਉਂਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰ ਵਰਗ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।
ਇਸ ਮੌਕੇ ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਵੈਲਫੇਅਰ ਸੁਸਾਇਟੀ ਵੱਲੋਂ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸ਼੍ਰੀ ਸੁਖਦੇਵ ਸਿੰਘ, ਚੇਅਰਮੈਨ ਰਾਕੇਸ਼ ਸਿੱਧੂ, ਦਿਆਲ ਲਾਲੀ, ਜੀਵਨ ਲਾਲ, ਵਿਨੋਦ ਕੁਮਾਰ ਅਤੇ ਹੋਰ ਮਜ਼ਦੂਰ ਵੀ ਹਾਜ਼ਰ ਸਨ।

error: copy content is like crime its probhihated