ਚੰਡੀਗੜ੍ਹ : DGP ਪੰਜਾਬ ਨੇ ਹੁਣ ਪੁਲਿਸ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਕੀਤਾ ਹੈ। ਦਰਅਸਲ, DGP ਦੁਆਰਾ ਜਾਰੀ ਪੱਤਰ ਮੁਤਾਬਿਕ ਪੁਲਿਸ ਮੁਲਾਜ਼ਮਾਂ ਨੂੰ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ।
ਇੱਕ ਜਾਰੀ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਪੁਲਿਸ ਵਿੱਚ ਨਵੀਂ ਭਰਤੀ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਪ੍ਰਤੀਸ਼ਤ ਕੋਟਾ ਮਿਲੇਗਾ।
ਜਿਕਰਯੋਗ ਹੈ ਕਿ, ਇਹ ਫ਼ੈਸਲਾ 1996 ਤੋਂ ਪਹਿਲਾਂ ਲਾਗੂ ਸੀ, ਪਰ ਉਸ ਵੇਲੇ ਦੀ ਸਰਕਾਰ ਨੇ ਇਸ ਨੂੰ ਬੰਦ ਕਰ ਦਿੱਤਾ ਸੀ ਅਤੇ ਹੁਣ ਆਪ ਸਰਕਾਰ ਨੇ ਇਸ ਫ਼ੈਸਲੇ ਨੂੰ ਦੁਬਾਰਾ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।ਪੜ੍ਹੋ ਪੱਤਰ









