Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗਲੋਬਲ ਸਨਾਤਨ ਸੇਵਾ ਸੁਸਾਇਟੀ ਵੱਲੋਂ ਸ.ਸੀਨੀ. ਸੈਕੰ. ਸਕੂਲ ਅਤੇ ਭਗਵਾਨ ਪਰਸ਼ੂਰਾਮ ਮੰਦਰ ਨੂੰ ਨਵੇਂ ਪੱਖੇ ਭੇਂਟ 

ਗਲੋਬਲ ਸਨਾਤਨ ਸੇਵਾ ਸੁਸਾਇਟੀ ਵੱਲੋਂ ਸ.ਸੀਨੀ. ਸੈਕੰ. ਸਕੂਲ ਅਤੇ ਭਗਵਾਨ ਪਰਸ਼ੂਰਾਮ ਮੰਦਰ ਨੂੰ ਨਵੇਂ ਪੱਖੇ ਭੇਂਟ 

ਗਲੋਬਲ ਸਨਾਤਨ ਸੇਵਾ ਸੁਸਾਇਟੀ ਵੱਲੋਂ ਸ.ਸੀਨੀ. ਸੈਕੰ. ਸਕੂਲ ਅਤੇ ਭਗਵਾਨ ਪਰਸ਼ੂਰਾਮ ਮੰਦਰ ਨੂੰ ਨਵੇਂ ਪੱਖੇ ਭੇਂਟ 

ਪ੍ਰੋਗਰਾਮ ਵਿੱਚ ਆਸਟ੍ਰੇਲੀਅਨ ਬ੍ਰਾਹਮਣ ਸਭਾ ਦੇ ਮੁਖੀ ਚੰਦਰ ਮੋਹਨ ਸ਼ਰਮਾ ਦੀ ਪਤਨੀ ਮਨੀਸ਼ਾ ਸ਼ਰਮਾ ਨੇ ਕੀਤੀ ਸ਼ਿਰਕਤ 

ਬਟਾਲਾ ( ਅਵਿਨਾਸ਼ ਸ਼ਰਮਾ ) : ਭਗਵਾਨ ਪਰਸ਼ੂਰਾਮ ਪ੍ਰਗਟ ਉਤਸਵ ਮੌਕੇ ਗਲੋਬਲ ਸਨਾਤਨ ਸੇਵਾ ਸੁਸਾਇਟੀ ਦੇ ਕੌਮੀ ਪ੍ਰਧਾਨ ਆਜ਼ਾਦ ਸ਼ਰਮਾ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਆਸਟ੍ਰੇਲੀਆ ਬ੍ਰਾਹਮਣ ਸਭਾ ਦੇ ਮੁਖੀ ਅਤੇ ਗਲੋਬਲ ਸਨਾਤਨ ਸੇਵਾ ਸੁਸਾਇਟੀ ਦੇ ਸੀਨੀਅਰ ਅਧਿਕਾਰੀ ਚੰਦਰ ਮੋਹਨ ਸ਼ਰਮਾ ਦੀ ਧਰਮ ਪਤਨੀ ਮਨੀਸ਼ਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਪ੍ਰਧਾਨ ਆਜ਼ਾਦ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਦੀ ਤਰਫੋਂ ਗੁਰੂਦੁਆਰਾ ਕਮ ਸਾਹਿਬ ਦੇ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਪੱਖੇ ਮੁਹੱਈਆ ਕਰਵਾਏ ਗਏ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਮੰਦਰ ਟਰੱਕ ਯੂਨੀਅਨ ਵਿੱਚ ਵੀ ਕੁਝ ਪੱਖੇ ਦਿੱਤੇ ਗਏ ਹਨ। ਇਸੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਨਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਵਿੱਚ ਨਵੇਂ ਪੱਖੇ ਲਗਵਾਉਣ ਦੀ ਮੰਗ ਕੀਤੀ ਗਈ ਸੀ। ਜਿਸ ਤਹਿਤ ਪ੍ਰਧਾਨ ਆਜ਼ਾਦ ਸ਼ਰਮਾ ਅਤੇ ਪ੍ਰਸਿੱਧ ਸਮਾਜ ਸੇਵੀ ਮਨੂ ਅਗਰਵਾਲ ਦੇ ਯਤਨਾਂ ਨਾਲ ਸਕੂਲ ਦੀਆਂ ਵਿਦਿਆਰਥਣਾਂ ਨੂੰ ਗਰਮੀ ਤੋਂ ਨਿਜਾਤ ਦਿਵਾਉਣ ਲਈ ਨਵੇਂ ਪੱਖੇ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮਹਿਮਾਨ ਮਨੀਸ਼ਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਸਕੂਲ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਸਰਕਾਰੀ ਸਕੂਲ ਵਿੱਚ ਵੀ ਪ੍ਰਾਈਵੇਟ ਸਕੂਲਾਂ ਦੇ ਪੱਧਰ ’ਤੇ ਸਿੱਖਿਆ ਦਿੱਤੀ ਜਾ ਰਹੀ ਹੈ। ਭਗਵਾਨ ਪਰਸ਼ੂਰਾਮ ਮੰਦਰ ਦੇ ਪੁਜਾਰੀ ਪੰਡਿਤ ਵਿਨੋਦ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਲਕਸ਼ਮੀ ਸ਼ਰਮਾ ਨੇ ਸੁਸਾਇਟੀ ਦਾ ਧੰਨਵਾਦ ਕੀਤਾ। ਇੱਥੇ ‘ਆਪ’ ਆਗੂ ਦਿਨੇਸ਼ ਅਗਰਵਾਲ, ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਪ੍ਰਭਾਕਰ, ਪੀਆਰਓ ਇਸ਼ੂ ਰਾਂਚਲ, ਸੰਦੀਪ ਸਲਹੋਤਰਾ, ਨੀਰਜ ਸ਼ਰਮਾ, ਰਾਹੁਲ ਸ਼ਰਮਾ, ਆਸ਼ਨਾ ਸ਼ਰਮਾ ਆਦਿ ਹਾਜ਼ਰ ਸਨ।

error: copy content is like crime its probhihated