Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਅਗਰ ਸਾਡੇ ਇੱਕ ਉਪਰਾਲੇ ਨਾਲ ਹਜ਼ਾਰਾਂ ਲੋਕ ਸੁੱਖੀ ਹੁੰਦੇ ਹਨ ਤਾਂ ਇਸ ਤੋਂ ਵੱਡਾ ਪੁੰਨ ਹੋਰ ਕੀ ਹੋ ਸਕਦਾ : ਸਤਨਾਮ ਸਿੰਘ ਜਲਵਾਹਾ*

*ਅਗਰ ਸਾਡੇ ਇੱਕ ਉਪਰਾਲੇ ਨਾਲ ਹਜ਼ਾਰਾਂ ਲੋਕ ਸੁੱਖੀ ਹੁੰਦੇ ਹਨ ਤਾਂ ਇਸ ਤੋਂ ਵੱਡਾ ਪੁੰਨ ਹੋਰ ਕੀ ਹੋ ਸਕਦਾ : ਸਤਨਾਮ ਸਿੰਘ ਜਲਵਾਹਾ*

*ਅਗਰ ਸਾਡੇ ਇੱਕ ਉਪਰਾਲੇ ਨਾਲ ਹਜ਼ਾਰਾਂ ਲੋਕ ਸੁੱਖੀ ਹੁੰਦੇ ਹਨ ਤਾਂ ਇਸ ਤੋਂ ਵੱਡਾ ਪੁੰਨ ਹੋਰ ਕੀ ਹੋ ਸਕਦਾ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 03 ਮਈ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਤੋਂ ਵਾਇਆ ਮੱਤੇਵਾੜਾ ਹੋਕੇ ਲੁਧਿਆਣਾ ਜਾਣ ਲਈ ਰੋਡਵੇਜ਼ ਦੀ ਬੱਸ ਚਲਾਉਣ ਦੀ ਕੀਤੀ ਪਹਿਲਕਦਮੀ ਸਦਕਾ ਰਾਹੋਂ ਦੇ ਨਾਲ ਲਗਦੇ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਇਸਦਾ ਬਹੁਤ ਵੱਡਾ ਲਾਭ ਹੋਵੇਗਾ। ਸਤਨਾਮ ਸਿੰਘ ਜਲਵਾਹਾ ਵੱਲੋਂ ਕੀਤੀ ਪਹਿਲਕਦਮੀ ਸਦਕਾ ਲੋਕਾਂ ਵਿੱਚ ਭਾਰੀ ਖੁਸ਼ੀ ਪਾਈ ਜਾਂ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਲਵਾਹਾ ਨੇ ਕਿਹਾ ਕੇ ਕਈ ਪਿੰਡਾਂ ਦੇ ਪੰਚਾਂ ਸਰਪੰਚਾਂ ਵੱਲੋਂ ਉਨ੍ਹਾਂ ਨੂੰ ਇਸ ਰੂਟ ਉਤੇ ਰੋਡਵੇਜ਼ ਦੀ ਬੱਸ ਚਲਾਉਣ ਲਈ ਬੇਨਤੀ ਕੀਤੀ ਗਈ ਸੀ ਤਾਂ ਜੋ ਸਤਲੁਜ ਦਰਿਆ ਦੇ ਨਾਲ ਲਗਦੇ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਲੁਧਿਆਣੇ ਅਤੇ ਨਵਾਂਸ਼ਹਿਰ ਜਾਣ ਦੀ ਸੋਖ ਹੋ ਸਕੇ। ਕਿਉਂਕਿ ਇਨ੍ਹਾਂ ਪਿੰਡਾਂ ਦੇ ਸੈਂਕੜੇ ਵਿਦਿਆਰਥੀ ਹਰ ਰੋਜ਼ ਲੁਧਿਆਣਾ ਅਤੇ ਨਵਾਂਸ਼ਹਿਰ ਪੜਨ ਲਈ ਜਾਂਦੇ ਹਨ ਅਤੇ ਅਨੇਕਾਂ ਮਰਦ ਅਤੇ ਔਰਤਾਂ ਕੰਮ ਕਰਨ ਲਈ ਲੁਧਿਆਣੇ ਜਾਂਦੀਆਂ ਹਨ, ਜਿਨ੍ਹਾਂ ਨੂੰ ਸਰਕਾਰੀ ਬੱਸ ਦੀ ਸੁਵਿਧਾ ਨਹੀਂ ਮਿਲ ਰਹੀ ਸੀ ਅਤੇ ਵਿਦਿਆਰਥੀਆਂ ਦੇ ਬੱਸ ਪਾਸ ਬਣੇ ਹੋਣ ਦੇ ਬਾਵਜੂਦ ਬੱਚਿਆਂ ਨੂੰ ਕਿਰਾਇਆ ਲਗਾਕੇ ਪੜ੍ਹਾਈ ਕਰਨ ਜਾਣਾ ਪੈਂਦਾ ਸੀ। ਅਲੱਗ-ਅਲੱਗ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਵੱਲੋਂ ਨਵਾਂਸ਼ਹਿਰ ਤੋਂ ਵਾਇਆ ਮੱਤੇਵਾੜਾ ਲੁਧਿਆਣਾ ਲਈ ਬੱਸ ਰੂਟ ਚਲਾਉਣ ਲਈ ਮੰਗ ਕੀਤੀ ਸੀ,ਜਿਸ ਮੰਗ ਨੂੰ ਮੁੱਖ ਰੱਖਦਿਆਂ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਰੋਡਵੇਜ਼ ਡੀਪੂ ਦੇ ਜਨਰਲ ਮੈਨੇਜਰ ਨਾਲ ਇਸ ਸਬੰਧੀ ਮੀਟਿੰਗ ਕਰਕੇ ਇਸ ਰੂਟ ਉਤੇ ਸਰਕਾਰੀ ਰੋਡਵੇਜ਼ ਦੀ ਬੱਸ ਚਲਾਉਣ ਲਈ ਪੁਰਜ਼ੋਰ ਅਪੀਲ ਕੀਤੀ। ਇਸ ਮੌਕੇ ਜਲਵਾਹਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਆਮ ਲੋਕਾਂ ਦੀ ਸੇਵਾ ਕਰਦਿਆਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਅਤੇ ਆਮ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਅਗਰ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕੀਤੇ ਉਪਰਾਲੇ ਸਦਕਾ ਹਜਾਰਾਂ ਲੋਕ ਸੁੱਖੀ ਹੁੰਦੇ ਹਨ ਤਾਂ ਇਸ ਤੋਂ ਵੱਡਾ ਪੁੰਨ ਦਾ ਕੰਮ ਕੋਈ ਹੋਰ ਨਹੀਂ ਹੋ ਸਕਦਾ। ਇਸ ਮੌਕੇ ਰੋਡਵੇਜ਼ ਦੇ ਜਨਰਲ ਮੈਨੇਜਰ ਸਾਬ ਨੇ ਵੀ ਜਲਦ ਇਸ ਰੂਟ ਉਤੇ ਰੋਡਵੇਜ਼ ਦੀ ਬੱਸ ਚਲਾਉਣ ਸੰਬੰਧੀ ਸਾਰੇ ਪਹਿਲੂਆਂ ਉਤੇ ਕੰਮ ਕਰਕੇ ਜ਼ਲਦੀ ਬੱਸ ਚਲਾਉਣ ਦੀ ਹਾਂਮੀ ਭਰੀ। ਇਸ ਮੌਕੇ ਪੰਜਾਬ ਯੂਥ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸੁਰਿੰਦਰ ਸਿੰਘ ਸੰਘਾ,ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਅਤੇ ਸੀਨੀਅਰ ਆਗੂ ਗੁਰਦੇਵ ਸਿੰਘ ਮੀਰਪੁਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।