Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਦੇ ਖੇਤਰ ’ਚ ਕੀਤੇ ਜਾਣਗੇ ਨਵੇਂ ਉਪਰਾਲੇ : ਬ੍ਰਮ ਸ਼ੰਕਰ ਜਿੰਪਾ

ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਦੇ ਖੇਤਰ ’ਚ ਕੀਤੇ ਜਾਣਗੇ ਨਵੇਂ ਉਪਰਾਲੇ : ਬ੍ਰਮ ਸ਼ੰਕਰ ਜਿੰਪਾ

ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਦੇ ਖੇਤਰ ’ਚ ਕੀਤੇ ਜਾਣਗੇ ਨਵੇਂ ਉਪਰਾਲੇ : ਬ੍ਰਮ ਸ਼ੰਕਰ ਜਿੰਪਾ

–ਵਰਧਮਾਨ ਯਾਰਨਜ਼ ਦੇ ਸਹਿਯੋਗ ਨਾਲ ਕੈਬਨਿਟ ਮੰਤਰੀ ਨੇ 41 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਸੁੰਦਰ ਨਗਰ ਦੀ ਅਪਗ੍ਰੇਡ ਕੀਤੀ ਇਮਾਰਤ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 03 ਮਈ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਸਕੂਲਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਉਹ ਅੱਜ ਮੁਹੱਲਾ ਸੁੰਦਰ ਨਗਰ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਪਗ੍ਰੇਡ ਕੀਤੀ ਇਮਾਰਤ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ ਦੇ ਸਹਿਯੋਗ ਨਾਲ ਸਕੂਲ ਵਿੱਚ ਕਰੀਬ 41 ਲੱਖ ਰੁਪਏ ਦੀ ਲਾਗਤ ਨਾਲ ਬਰਾਂਡੇ ਸਮੇਤ ਦੋ ਕਲਾਸ ਰੂਮ, ਰਸੋਈ, ਜਲ ਘਰ ਅਤੇ ਪੇਵਰ ਬਲਾਕ ਰਸਤੇ ਦਾ ਨਿਰਮਾਣ ਕਰਵਾਇਆ ਗਿਆ। ਇਸ ਦੌਰਾਨ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ ਦੇ ਪ੍ਰਧਾਨ ਅਤੇ ਡਾਇਰੈਕਟਰ-ਇੰਚਾਰਜ ਸ਼੍ਰੀ ਆਈ.ਜੇ.ਐਮ.ਐਸ. ਸਿੱਧੂ, ਡਾਇਰੈਕਟਰ ਫਾਈਨਾਂਸ ਐਂਡ ਐਡਮਿਨ ਸ੍ਰੀ ਤਰੁਣ ਚਾਵਲਾ, ਕੌਂਸਲਰ ਨਰਿੰਦਰ ਕੌਰ, ਸ਼ੈਲੇਂਦਰ ਠਾਕੁਰ, ਹੈਡ ਟੀਚਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਉਹ ਸਥਾਨ ਹੈ ਜੋ ਸਮਾਜ ਦੀ ਵਿਚਾਰਧਾਰਕ ਅਗਵਾਈ ਕਰਦਾ ਹੈ ਅਤੇ ਇਥੋਂ ਪੜ੍ਹ ਕੇ ਲੋਕ ਵੱਖ-ਵੱਖ ਖੇਤਰਾਂ ਵਿੱਚ ਸਮਾਜ ਅਤੇ ਦੇਸ਼ ਦੀ ਅਗਵਾਈ ਕਰਦੇ ਹਨ। ਇਸ ਲਈ ਜੇਕਰ ਸਿੱਖਿਆ ਬਿਹਤਰ ਹੋਵੇਗੀ ਤਾਂ ਸਮਾਜ ਆਪਣੇ ਆਪ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਸਿੱਖਿਆ ਵਿੱਚ ਹਾਂ-ਪੱਖੀ ਬੁਨਿਆਦੀ ਤਬਦੀਲੀਆਂ ਲਈ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਲੋਂ ਵੱਡੇ ਪੱਧਰ ’ਤੇ ਕਦਮ ਚੁੱਕੇ ਜਾਣਗੇ। ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਹਿਲਾਂ ਐਲੀਮੈਂਟਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹਾਈ ਅਤੇ ਸੈਕੰਡਰੀ ਸਕੂਲਾਂ ਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ।