Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਵਾਰਡਾਂ ’ਚ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ

ਵਾਰਡਾਂ ’ਚ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ

ਵਾਰਡਾਂ ’ਚ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 11 ’ਚ 10.35 ਲੱਖ ਰੁਪਏ ਤੇ ਵਾਰਡ ਨੰਬਰ 13 ਵਿਚ 16.88 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਹੁਸ਼ਿਆਰਪੁਰ, 4 ਮਈ(ਬਿਊਰੋ) : ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਗਲੀਆਂ ਤੇ ਸੜਕਾਂ ਨੂੰ ਦਰੁਸਤ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜਲਦ ਹੀ ਸਾਰੇ ਵਾਰਡਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰਾ ਕਰ ਲਿਆ ਜਾਵੇਗਾ। ਉਹ ਵਾਰਡ ਨੰਬਰ 11 ਵਿਚ 10.35 ਲੱਖ ਰੁਪਏ ਦੀ ਲਾਗਤ ਨਾਲ ਸਕੀਮ ਨੰਬਰ 10 ਦੇ ਪਾਰਕ ਵਿਚ ਵਿਕਾਸ ਕਾਰਜ ਤੇ ਵਾਰਡ ਨੰਬਰ 13 ਵਿਚ 16.88 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਾਰਡ ਦੇ ਕੌਂਸਲਰ ਸ੍ਰੀਮਤੀ ਰਣਜੀਤ ਚੌਧਰੀ ਤੇ ਸ੍ਰੀਮਤੀ ਜਤਿੰਦਰ ਕੌਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਕਤ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਵਾਰਡ ਵਾਸੀਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਇਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਥੇ ਲੋਕਾਂ ਨੂੰ ਮਹਾਂਨਗਰਾਂ ਦੀ ਤਰਜ਼ ’ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ ਵਿਚ ਕੁਆਲਟੀ ਪੱਖੋਂ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।
ਇਸ ਮੌਕੇ ਐਕਸੀਅਨ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਵਰਿੰਦਰ ਸ਼ਰਮਾ ਬਿੰਦੂ, ਸ੍ਰੀ ਸੁਮੇਸ਼ ਸੋਨੀ, ਸ੍ਰੀ ਵਰਿੰਦਰ ਵੈਦ ਤੋਂ ਇਲਾਵਾ ਮੁਹੱਲਾ ਵਾਸੀ ਵੀ ਮੌਜੂਦ ਸਨ।

error: copy content is like crime its probhihated