Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing *ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਆਪ ਸਰਕਾਰ ਦਾ ਮੁੱਖ ਮਕਸਦ : ਸਤਨਾਮ ਸਿੰਘ ਜਲਵਾਹਾ

*ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਆਪ ਸਰਕਾਰ ਦਾ ਮੁੱਖ ਮਕਸਦ : ਸਤਨਾਮ ਸਿੰਘ ਜਲਵਾਹਾ

*ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਆਪ ਸਰਕਾਰ ਦਾ ਮੁੱਖ ਮਕਸਦ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 06 ਮਈ ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੀ ਅਨਾਊਂਸਮੈਂਟ ਦੌਰਾਨ 26,454 ਸਰਕਾਰੀ ਨੌਕਰੀਆਂ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਸਾਰੇ ਨੌਜਵਾਨਾਂ ਨੂੰ ਪੰਜਾਬ ਦੀ ਮਾਨ ਸਰਕਾਰ ਵੱਲੋਂ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਪਹਿਲੀਆਂ ਸਰਕਾਰਾਂ ਵਾਂਗ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸੇ ਨਾਲ ਵੀ ਨਾਇਨਸਾਫ਼ੀ ਜਾ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਨੌਕਰੀ ਕਿਸੇ ਮੰਤਰੀ ਜਾਂ ਐਮਐਲਏ ਦੀ ਸਿਫਾਰਸ਼ ਨਾਲ ਮਿਲੇਗੀ। ਸਾਰੀਆਂ ਨੌਕਰੀਆਂ ਮੈਰਿਟ ਦੇ ਆਧਾਰ ਉੱਤੇ ਮਿਲਣਗੀਆਂ। ਇਸ ਵਾਰ ਯੋਗ ਮਿਹਨਤੀ ਅਤੇ ਹੋਣਹਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਉੱਤੇ ਨੌਕਰੀ ਮਿਲੇਗੀ। ਜਲਵਾਹਾ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਆਪਣੇ 50ਦਿਨ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਨੌਜਵਾਨਾਂ ਲਈ ਬਹੁਤ ਵਧੀਆ ਕੰਮ ਕਰਕੇ ਦਿਖਾਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੱਖਾਂ ਹੋਰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੌਹੜ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਰੋਜ਼ਗਾਰ ਉਤੇ ਲਗਾਇਆ ਜਾ ਸਕੇ। ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਰੋਜ਼ਗਾਰ ਦਫ਼ਤਰ ਦਾ ਵੀ ਵਿਸ਼ੇਸ਼ ਤੌਰ ਉੱਤੇ ਦੌਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਲਵਾਹਾ ਵੱਲੋਂ ਏਡੀਸੀ ਨਵਾਂਸ਼ਹਿਰ ਮੇਜ਼ਰ ਅਮਿਤ ਸਰੀਨ ਨਾਲ ਵੀ ਮੁਲਾਕਾਤ ਕੀਤੀ ਅਤੇ ਏਡੀਸੀ ਸਾਬ ਵੱਲੋਂ ਚਲਾਏ ਜਾ ਰਹੇ ਲਕਸ਼ੇ” ਪ੍ਰੋਗਰਾਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਜਲਵਾਹਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਦਫ਼ਤਰ ਵੱਲੋਂ ਅਲੱਗ-ਅਲੱਗ ਤਰ੍ਹਾਂ ਦੇ ਫਰੀ ਕੋਰਸ, ਟ੍ਰੇਨਿੰਗ ਕੈਂਪ ਅਤੇ ਵਰਕਸ਼ਾਪਾਂ ਲਗਾ ਕੇ ਵੱਡੇ ਪੱਧਰ ਉੱਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਉਨ੍ਹਾਂ ਨੂੰ ਨੌਕਰੀ ਲਈ ਟ੍ਰੇਨਿੰਗ ਦੇਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਲੱਗ-ਅਲੱਗ ਥਾਵਾਂ ਉਤੇ ਪਲੇਸਮੈਂਟ ਕਰਵਾਈ ਜਾਵੇਗੀ। ਇਸ ਮੌਕੇ ਜਲਵਾਹਾ ਵੱਲੋਂ ਰੋਜ਼ਗਾਰ ਦਫ਼ਤਰ ਦੇ ਇੰਚਾਰਜ ਸ੍ਰੀ ਸੁਨੀਲ ਕੁਮਾਰ ਤੋਂ ਸਾਰੇ ਕੋਰਸਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ,ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।