Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨੂੰ ਬਹੁਤ ਧਿਆਨ ਨਾਲ ਦਰਜ ਕੀਤਾ ਜਾਵੇ : ਡਾ ਸੁਨੀਤਾ ਸ਼ਰਮਾ 

ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨੂੰ ਬਹੁਤ ਧਿਆਨ ਨਾਲ ਦਰਜ ਕੀਤਾ ਜਾਵੇ : ਡਾ ਸੁਨੀਤਾ ਸ਼ਰਮਾ 

ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨੂੰ ਬਹੁਤ ਧਿਆਨ ਨਾਲ ਦਰਜ ਕੀਤਾ ਜਾਵੇ : ਡਾ ਸੁਨੀਤਾ ਸ਼ਰਮਾ 

ਪਠਾਨਕੋਟ  (ਅਵਿਨਾਸ਼ ਸ਼ਰਮਾ ) : ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਹੁਕਮਾਂ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਅਨੈਕਸੀ ਪਠਾਨਕੋਟ ਵਿੱਚ ਜਨਮ ,ਮੋਤ ਦੇ ਸਬੰਧ ਵਿੱਚ ਮੀਟਿੰਗ ਹੋਈ। ਇਸ ਵਿਚ ਸਿਵਲ ਸਰਜਨ ਦਫ਼ਤਰ ,ਸੀ ਐਚ ਸੀ ਘਰੋਟਾ,ਬੁਗਲ ਬਧਾਣੀ,ਨਰੋਟ ਜੈਮਲ ਸਿੰਘ, ਸੁਜਾਨਪੁਰ ਅਤੇ ਨਗਰ ਨਿਗਮ ਦੇ ਜਨਮ ਮੋਤ ਨਾਲ ਸਬੰਧਤ ਕਰਮਚਾਰੀ ਹਾਜਰ ਸਨ । ਡਾ ਸੁਨੀਤਾ ਸ਼ਰਮਾ ਨੇ ਕਿਹਾ ਕਿ ਜ਼ਿਲੇ ਦੇ ਸਾਰੇ ਰਜਿਸਟਰਾਰ ਜਨਮ ਅਤੇ ਮੌਤ ਨਾਲ ਸਬੰਧਤ ਸਾਰਿਆਂ ਨੂੰ 100% ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ । ਉਹਨਾ ਨੇ ਸਰਕਾਰ ਵੱਲੋਂ ਜਾਰੀ ਨਵੀਆਂ ਜਨਮ ਅਤੇ ਮੌਤ ਨਾਲ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ ਉਹਨਾਂ ਵੱਲੋਂ ਦੱਸਿਆ ਗਿਆ ਕਿ ਹੁਣ ਹਰ ਇੱਕ ਮੌਤ ਦੇ ਕਾਰਣ ਦਾ ਸਾਰਟੀਫਿਕੇਟ (MCCD) ਜ਼ਰੂਰੀ ਹੈ ਚਾਹੇ ਉਹ ਮੌਤ ਘਰ ਵਿਚ ਹੋਈ ਹੋਵੇ ਜਾਂ ਹਸਪਤਾਲ ਵਿਚ ਉਹਨਾਂ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨੂੰ ਬਹੁਤ ਧਿਆਨ ਨਾਲ ਦਰਜ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਵੱਲੋਂ ਸਾਰੇ ਸਟਾਫ ਨੂੰ ਮਹੀਨਾਵਾਰ ਰਿਪੋਟ ਸਮੇਂ ਸਿਰ ਭੇਜਣ ਬਾਰੇ ਹਦਾਇਤ ਕੀਤੀ ਗਈ ਮੀਟਿੰਗ ਵਿਚ ਲੇਟ ਜਨਮ ਅਤੇ ਮੌਤ ਇੰਦਰਾਜ ਬਾਰੇ ਵੀ ਚਰਚਾ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਸੇਵਾ ਕੇਂਦਰ ਵੱਲੋਂ ਆਈਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ।