Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ: ਲਾਲ ਚੰਦ ਕਟਾਰੂਚੱਕ

ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ: ਲਾਲ ਚੰਦ ਕਟਾਰੂਚੱਕ

ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ : ਲਾਲ ਚੰਦ ਕਟਾਰੂਚੱਕ
ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ,ਪ੍ਰਾਜੈਕਟ ਉੱਤੇ ਖਰਚ ਹੋਣਗੇ 4 ਕਰੋੜ ਰੁਪਏ
ਹੁਸ਼ਿਆਰਪੁਰ / ਚੰਡੀਗੜ੍ਹ, 6 ਮਈ(ਚੌਧਰੀ /ਯੋਗੇਸ਼ ਗੁਪਤਾ ) : ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ।” ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ।
ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖ ਤੋਂ ਜਾਇਜਾ ਲੈਣ ਆਏ ਹਨ। ਉਹਨਾਂ ਵਿਸ਼ਵਾਸ਼ ਪ੍ਰਗਟ ਕੀਤਾ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈਸ ਕੈਂਪ ਸਥਾਪਿਤ ਕੀਤਾ ਜਾਵੇਗਾ ਜਿਸ ਵਿੱਚ ਇਕ ਨੇਚਰ ਟਰੇਲ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ 5 ਟੈਂਟ ਵਾਲੀਆਂ ਰਿਹਾਇਸ਼ਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਸਥਾਨਕ ਰੈਸਟ ਹਾਊਸ ਦੀ ਦਿੱਖ ਵਿੱਚ ਵੀ ਸੁਧਾਰ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਇਸ ਖੇਤਰ ਵਿੱਚ ਮੌਜੂਦ ਅਸੀਮਿਤ ਸਮਰੱਥਾਵਾਂ ਦਾ ਭਰਪੂਰ ਇਸਤਿਮਾਲ ਕਰਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇ।
ਉਨ੍ਹਾਂ ਇਸ ਮੌਕੇ ਥਾਨਾ ਡੈਮ ਦਾ ਦੌਰਾ ਵੀ ਕੀਤਾ
ਇਸ ਮੌਕੇ ਪੰਜਾਬ ਦੇ ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਾਂਡਾ ਉੜਮੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਪ੍ਰਮੁੱਖ ਮੁੱਖ ਵਣਪਾਲ ਪ੍ਰਵੀਨ ਥਿੰਦ ਤੇ ਮੁੱਖ ਵਣਪਾਲ (ਹੁਸ਼ਿਆਰਪੁਰ) ਸੰਜੀਵ ਤਿਵਾਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।