Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ

ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ

ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ

ਗੜ੍ਹਸ਼ੰਕਰ, (ਜਤਿੰਦਰ ਪਾਲ ਸਿੰਘ ਕਲੇਰ ) ਸਵੇਰੇ 10 ਕੁ ਵਜੇ ਮਾਹਿਲਪੁਰ ਦੀ ਵਸਨੀਕ ਇੱਕ ਵਿਆਹੁਤਾ ਔਰਤ ਵਲੋਂ ਘਰ ‘ਚ ਹੀ ਬਣੇ ਕਮਰੇ ‘ਚ ਗਾਡਰ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਾਹਿਲਪੁਰ ਦੇ ਵਾਰਡ -9 ਦੀ ਵਸਨੀਕ ਦੋ ਬੱਚਿਆਂ ਦੀ ਮਾਂ ਸੁਖਵਿੰਦਰ ਕੌਰ ਜੋ ਕਿ ਕਿਰਾਏ ਦੇ ਘਰ ‘ਚ ਰਹਿੰਦੀ ਸੀ ਅਤੇ ਉਸ ਦਾ ਪਤੀ ਮਨਦੀਪ ਕੁਮਾਰ ਉਰਫ਼ ਸੋਨੂੰ 6 ਕੁ ਮਹੀਨੇ ਤੋਂ ਵਿਦੇਸ਼ (ਦੁਬਈ) ਗਿਆ ਹੋਇਆ ਹੈ, ਨੇ ਆਪਣੇ ਘਰ ‘ਚ ਬਣੇ ਕਮਰੇ ਨਾਲ ਫਾਹਾ ਲੈ ਲਿਆ | ਜਾਣਕਾਰੀ ਮਿਲਦੇ ਹੀ ਥਾਣਾ ਮਾਹਿਲਪੁਰ ਦੀ ਪੁਲਿਸ ਤੇ ਉਸ ਦੇ ਜੇਠ ਸਮੇਤ ਕਮਰੇ ‘ਚ ਲੱਗੇ ਦਰਵਾਜ਼ੇ ਨੂੰ ਭੰਨਿਆ ਤੇ ਉਸ ਦੀ ਲਟਕੀ ਲਾਸ਼ ਨੂੰ ਹੇਠਾਂ ਲਾਹਿਆ | ਇਸ ਸਬੰਧੀ ਮਾਮਲੇ ਦੀ ਜਾਂਚ ਪੜਤਾਲ ਕਰ ਰਹੇ ਥਾਣੇਦਾਰ ਦਲਜੀਤ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਉਸ ਦੇ ਪੇਕਿਆਂ ਵਾਲਿਆ ਦੇ ਕਹਿਣ ‘ਤੇ ਉਸ ਦੇ ਪਤੀ ਮਨਦੀਪ ਕੁਮਾਰ ਨੂੰ ਪਹਿਲਾ ਵਿਦੇਸ਼ ਤੋਂ ਇੱਥੇ ਭਾਰਤ ਬਲਾਇਆ ਜਾਵੇਗਾ, ਉਸ ਉਪਰੰਤ ਕਾਰਵਾਈ ਕੀਤੀ ਜਾਵੇਗੀ |