Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ
ਗੜ੍ਹਦੀਵਾਲਾ 6 ਮਈ (ਚੌਧਰੀ) : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਇਸ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੜਕਾਂ ਅਤੇ ਗਲੀਆਂ ਨਾਲੀਆਂ ਸਬੰਧੀ ਹੋਣ ਵਾਲੇ ਵਿਕਾਸ ਦਾ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ ਓ ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ ਕਲਰਕ, ਠੇਕੇਦਾਰ ਸ਼ੈਣੀ, ਨਵਜੋਤ ਸਿੰਘ ਨਵੀ ਵੀ ਹਾਜਰ ਸਨ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਬਿਨਾਂ ਕਿਸੀ ਭੇਦਭਾਵ ਕੀਤਾ ਜਾਵੇਗਾ। ਉਨ੍ਹਾਂ ਕਿਹਾ ਆਪ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਅਤੇ ਵਿਕਾਸ ਲਈ ਹਮੇਸ਼ਾ ਤੱਤਪਰ ਰਹੇਗੀ।