Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੈਬਨਿਟ ਮੰਤਰੀ ਜ਼ਿੰਪਾ ਨੇ ਵਾਰਡ ਨੰ: 6,10 ਅਤੇ 11 ਵਿੱਚ 67.98 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ 

ਕੈਬਨਿਟ ਮੰਤਰੀ ਜ਼ਿੰਪਾ ਨੇ ਵਾਰਡ ਨੰ: 6,10 ਅਤੇ 11 ਵਿੱਚ 67.98 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ 

ਕਿਹਾ,ਸੂਬੇ ਦੇ ਲੋਕ ਸਰਕਾਰ ਦੀ ਕਾਰਜ ਪ੍ਰਣਾਲੀ ਤੋਂ ਖੁਸ਼
ਹੁਸ਼ਿਆਰਪੁਰ, 06 ਮਈ(ਬਿਊਰੋ) : ਸ਼ਹਿਰ ਦੇ ਵਾਰਡ ਨੰ: 6, 10 ਅਤੇ 11 ਵਿੱਚ 67.98 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋ ਗਏ ਹਨ ਅਤੇ ਇੰਨੇ ਘੱਟ ਸਮੇਂ ਵਿੱਚ ਸਰਕਾਰ ਵੱਲੋਂ ਸੂਬੇ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ਤੋਂ ਸੂਬੇ ਦੇ ਲੋਕ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਭਰਤੀ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ, ਜੋ ਕਿ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ।
ਕੈਬਨਿਟ ਮੰਤਰੀ ਨੇ ਅੱਜ ਵਾਰਡ ਨੰਬਰ 6 ਵਿੱਚ 20.09 ਲੱਖ ਰੁਪਏ ਨਾਲ ਨਵੇਂ ਟਿਊਬਵੈੱਲ, ਵਾਰਡ ਨੰਬਰ 11 ਦੇ ਮੁਹੱਲਾ ਵਸੰਤ ਵਿਹਾਰ ਵਿੱਚ 12.95 ਲੱਖ ਰੁਪਏ ਨਾਲ ਦਸਮੇਸ਼ ਪਾਰਕ ਦੇ ਵਿਕਾਸ ਕਾਰਜ, ਨਿਊ ਸਿਵਲ ਲਾਈਨ ਵਿੱਚ 18.45 ਲੱਖ ਰੁਪਏ ਨਾਲ ਗਲੀਆਂ ਦੀ ਉਸਾਰੀ ਅਤੇ ਵਾਰਡ ਨੰਬਰ 10 ਵਿੱਚ 16.49 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ।  ਇਸ ਦੌਰਾਨ ਉਨ੍ਹਾਂ ਨਾਲ ਵਾਰਡ ਦੇ ਕੌਂਸਲਰ ਸ੍ਰੀ ਜਸਪਾਲ ਸਿੰਘ ਚੇਚੀ, ਸ੍ਰੀਮਤੀ ਰੰਜੀਤਾ ਚੌਧਰੀ ਵੀ ਹਾਜ਼ਰ ਸਨ।
ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਸ਼ਹਿਰ ਦੇ ਵਾਰਡਾਂ ਵਿੱਚ ਗਲੀਆਂ, ਟਿਊਬਵੈੱਲਾਂ ਦੀ ਉਸਾਰੀ ਤੋਂ ਇਲਾਵਾ ਹੋਰ ਵੀ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਪਾਰਕਾਂ ਦੀ ਹਾਲਤ ਸੁਧਾਰੀ ਜਾ ਰਹੀ ਹੈ, ਜਿਸ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਚੱਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਲੋੜ ਪਹਿਲ ਦੇ ਆਧਾਰ ‘ਤੇ ਪੂਰੀ ਕੀਤੀ ਜਾ ਰਹੀ ਹੈ।  ਇਸ ਮੌਕੇ ਵਾਰਡਾਂ ਦੇ ਪਤਵੰਤੇ ਵੀ ਹਾਜ਼ਰ ਸਨ।
error: copy content is like crime its probhihated