Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਇਨਸਾਨ ਨੂੰ ਬੁਲੰਦੀਆਂ ਤੱਕ ਪਹੁੰਚਾ ਦਿੰਦਾ : ਸੁਨੀਤਾ ਰਾਣੀ

ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਇਨਸਾਨ ਨੂੰ ਬੁਲੰਦੀਆਂ ਤੱਕ ਪਹੁੰਚਾ ਦਿੰਦਾ : ਸੁਨੀਤਾ ਰਾਣੀ

ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਇਨਸਾਨ ਨੂੰ ਬੁਲੰਦੀਆਂ ਤੱਕ ਪਹੁੰਚਾ ਦਿੰਦਾ : ਸੁਨੀਤਾ ਰਾਣੀ

ਨਵਾਂ ਸ਼ਹਿਰ,07 ਮਈ(ਜਤਿੰਦਰ ਪਾਲ ਸਿੰਘ ਕਲੇਰ ): ਹਰ ਇਨਸਾਨ ਦਾ ਕੰਮ ਕਰਨ ਢੰਗ ਅਤੇ ਤੌਰ ਤਰੀਕਾ ਅਲੱਗ-ਅਲੱਗ ਹੁੰਦਾ। ਜੇਕਰ ਅਸੀਂ ਕਿਸੇ ਕੰਮ ਨੂੰ ਸਹਿਜ ਅਤੇ ਸਿਆਣਪ ਨਾਲ ਕਰੀਏ ਤਾਂ ਉਹ ਜਲਦੀ ਮੁਕੰਮਲ ਹੋ ਜਾਂਦਾ ਹੈ। ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਇਨਸਾਨ ਨੂੰ ਜਿੰਦਗੀ ਦੇ ਮੁਕਾਮ ਤੱਕ ਜਲਦੀ ਪਹੁੰਚਾ ਦਿੰਦਾ ਹੈ,ਇਹ ਵਿਚਾਰ ਪ੍ਰਿੰਸੀਪਲ ਸੁਨੀਤਾ ਰਾਣੀ ਨੇ ਪ੍ਰਮੋਦ ਭਾਰਤੀ ਲੈਕਚਰਾਰ ਪੁਲਿਟੀਕਲ ਸਾਇੰਸ ਕਮ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸ਼ਹੀਦ ਭਗਤ ਸਿੰਘ ਨਗਰ ਦੀ ਬੇਦਾਗ ਸੇਵਾ ਮੁਕਤੀ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਨ ਮੌਕੇ ਆਖੇ। ਉਨ੍ਹਾਂ ਕਿਹਾ ਕਿ ਭਾਰਤੀ ਸਰ ਵਿੱਚ ਹਰ ਕਿਸੇ ਨਾਲ ਮਿੱਠਾ ਬੋਲਣਾ ਅਤੇ ਹਰ ਛੋਟੇ-ਵੱਡੇ ਨਾਵ ਪਿਆਰ ਕਰਨਾ ਇੱਕ ਅਹਿਮ ਗੁਣ ਹੈ,ਜੋ ਹਰ ਇਨਸਾਨ ਵਿੱਚ ਨਹੀੰ ਹੁੰਦਾ। ਇਨ੍ਹਾਂ ਗੁਣਾ ਦੀ ਬਦੌਲਤ ਹੀ ਉਨ੍ਹਾਂ ਨੇ ਸਟੇਟ ਪੱਧਰ ਤੱਕ ਆਪਣਾ ਨਾਮਣਾ ਖੱਟਿਆ ਹੈ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸਿੱਖਿਆ ਵਿਭਾਗ ਨੂੰ ਦਿੱਤੀਆਂ ਸੇਵਾਵਾ ਹਮੇਸ਼ਾ ਯਾਦ ਰਹਿਣਗੀਆਂ। ਇਸ ਮੌਕੇ ਸਕੂਲ ਦੀ ਸਮੂਹ ਐਸ ਐਮ ਸੀ ਕਮੇਟੀ,ਗ੍ਰਾਮ ਪੰਚਾਇਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੀਸ਼ ਕੁਮਾਰ ਜਿਲ੍ਹਾ ਪ੍ਰਧਾਨ ਲੈਕਚਰਾਰ ਯੂਨੀਅਨ ,ਰਜਨੀ,ਬਲਿਹਾਰ ਸਿੰਘ ਬੈਂਸ,ਰਾਹੁਲ ਛਿੱਬਾ,ਡਾ.ਸੁਰਿੰਦਰਪਾਲ ਅਗਨੀਹੋਤਰੀ,ਵਿਵੇਕ ਮਾਰਕੰਡਾ,ਮਹਿੰਦਰ ਕੌਰ ਬੈਂਸ,ਨਿਰਮਲ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਕੌਰ,ਰਜਿੰਦਰ ਸ਼ਰਮਾ ਅਤੇ ਸਮੂਹ ਸਕੂਲ ਸਟਾਫ਼,ਐਸ ਐਮ ਸੀ ਮੈਂਬਰਜ਼ ਅਤੇ ਸਮੂਹ ਪੰਚਾਇਤ ਮੈਂਬਰ ਹਾਜਿਰ ਸਨ।

ਕੈਪਸ਼ਨ: ਲੈਕਚਰਾਰ ਪ੍ਰਮੋਦ ਭਾਰਤੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੌਲਤ ਵਿਖੇ ਸਨਮਾਨਿਤ ਕਰਦੇ ਹੋਏ।