Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ : ਪਿੰਡ ਬਰਾਂਡਾ ਦੇ ਫੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ ਦੀ ਡਿਊਟੀ ਦੌਰਾਨ ਅਰੁਨਾਚਲ ਪ੍ਰਦੇਸ਼ ’ਚ ਮੌਤ

ਗੜ੍ਹਦੀਵਾਲਾ : ਪਿੰਡ ਬਰਾਂਡਾ ਦੇ ਫੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ ਦੀ ਡਿਊਟੀ ਦੌਰਾਨ ਅਰੁਨਾਚਲ ਪ੍ਰਦੇਸ਼ ’ਚ ਮੌਤ

ਗੜ੍ਹਦੀਵਾਲਾ : ਪਿੰਡ ਬਰਾਂਡਾ ਦੇ ਫੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ ਦੀ ਡਿਊਟੀ ਦੌਰਾਨ ਅਰੁਨਾਚਲ ਪ੍ਰਦੇਸ਼ ’ਚ ਮੌਤ

ਗੜ੍ਹਦੀਵਾਲਾ (ਬਿਊਰੋ ) :  ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਬਰਾਂਡਾ ਦੇ ਫੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ ( 47) ਸਾਲ ਪੁੱਤਰ ਸਵ: ਸੋਹਣ ਸਿੰਘ ਦੀ ਅਰੁਨਾਚਲ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਬੀਪੀ ਘਟਣ ਨਾਲ ਮੌਤ ਹੋ ਗਈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਭੁਪਿੰਦਰ ਸਿੰਘ ’ਤੇ  ਕੁਲਦੀਪ ਸਿੰਘ ਨੇ ਦੱਸਿਆ ਕਿ ਕਰੀਬ ਇੱਕ / ਡੇਢ ਮਹੀਨੇ ਪਹਿਲਾਂ ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜ਼ੀਮੈਂਟ ਅਰੁਨਾਚਲ ਪ੍ਰਦੇਸ਼ ਡਿਊਟੀ ’ਤੇ ਗਿਆ ਸੀ ਅਤੇ ਲਗਭਗ ਦੋ ਸਾਲਾਂ ਤੱਕ ਉਸਨੇ ਸੇਵਾ ਮੁਕਤ ਹੋ ਜਾਣਾ ਸੀ । ਉਨ੍ਹਾਂ ਦੱਸਿਆ ਜਿਆਦਾ ਉੱਚਾਈ ਤੇ ਹੋਣ ਨਾਲ ਆਕਸੀਜਨ ਦੀ ਕਮੀ ਹੋਣ ਕਰਕੇ ਸੂਬੇ: ਹਰਦੀਪ ਸਿੰਘ ਦੀ ਬੀਪੀ ਘਟਣ ਨਾਲ ਮੌਤ ਹੋ ਗਈ। ਜਿਸਦਾ ਫੋਜ ਵਲੋਂ ਪੋਸਟਮਾਰਟਮ ਤੇਜਪੁਰ ਵਿਖੇ ਕੀਤਾ ਜਾ ਰਿਹਾ ਹੈ। ਕੱਲ ਐਤਵਾਰ ਦੁਪਹਿਰ 12 ਵਜੇ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇਦਾਰ ਹਰਦੀਪ ਸਿੰਘ ਆਪਣੇ ਪਿੱਛੇ ਬਜੁਰਗ ਮਾਤਾ ਤੀਰਥ ਕੌਰ, ਪਤਨੀ ਰਵਿੰਦਰ ਕੌਰ, ਬੇਟਾ ਵਰਿੰਦਰ ਪਾਲ ਸਿੰਘ ਤੇ ਧੀ ਅਮਨੀਤ ਕੌਰ ਨੂੰ ਛੱਡ ਗਿਆ।

ਫੋਟੋ : ਮ੍ਰਿਤਕ ਸੂਬੇਦਾਰ ਹਰਦੀਪ ਸਿੰਘ ਦੀ ਪੁਰਾਣੀ ਤਸਵੀਰ।