Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing CM ਮਾਨ ਵਲੋਂ ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ 

CM ਮਾਨ ਵਲੋਂ ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ 

CM ਮਾਨ ਵਲੋਂ ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ 

ਚੰਡੀਗੜ੍ਹ / ਗੜ੍ਹਦੀਵਾਲਾ 8 ਮਈ (ਬਿਊਰੋ) : ਪੰਜਾਬ ਸਰਕਾਰ ਨੇ ਅਰੁਣਾਚਲ ਪ੍ਰਦੇਸ਼ ਚ ਜਿਲਾ ਹੁਸ਼ਿਆਰਪੁਰ ਦੇ ਸ਼ਹੀਦ ਹੋਏ ਪੰਜਾਬ ਦੇ ਜਵਾਨ ਦੇ ਪਰਿਵਾਰ ਨੂੰ 1 ਕਰੋੜ ਸਹਾਇਤਾ ਰਾਸ਼ੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅਰੁਣਾਚਲ ਪ੍ਰਦੇਸ਼ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ ਜਿਲਾ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਿਵਾਰ ਨੂੰ 1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ।

ਜਿਕਰਯੋਗ ਹੈ ਕਿ ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਬਰਾਂਡਾ ਦੇ ਫੌਜੀ ਜਵਾਨ  ਸ਼ਹੀਦ ਸੂਬੇਦਾਰ ਹਰਦੀਪ ਸਿੰਘ ( 47) ਸਾਲ ਪੁੱਤਰ ਸਵ: ਸੋਹਣ ਸਿੰਘ ਨਾਲ ਸਬੰਧਿਤ ਹੈ। ਜਿਸ ਦੀ ਬੀਤੇ ਦਿਨੀ ਅਰੁਨਾਚਲ ਪ੍ਰਦੇਸ਼ ਵਿਖੇ ਪੈਟਰੋਲਿੰਗ ਦੌਰਾਨ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੇ ਜੱਦੀ ਪਿੰਡ ਬਰਾਂਡਾ ਵਿਚ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਮ੍ਰਿਤਕ ਦੇਹ ਫੌਜੀ ਟੁਕੜੀ ਲੈ ਕੇ ਪਹੁੰਚੀ। ਜਿਵੇਂ ਹੀ ਸ਼ਹੀਦ ਹਰਦੀਪ ਸਿੰਘ ਦੀ ਮ੍ਰਿਤਕ ਉਨ੍ਹਾਂ ਦੇ ਜੱਦੀ ਪਿੰਡ ਬਰਾਂਡਾ ਵਿਖੇ ਪਹੁੰਚਣ ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ ਰੋ ਕਰ ਬੁਰਾ ਹਾਲ ਸੀ। ਪਿੰਡ ਦੇ ਸ਼ਮਸ਼ਾਨਘਾਟ ਵਿਚ ਮ੍ਰਿਤਕ ਸੂਬੇਦਾਰ ਦਾ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਫੌਜੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਭਾਰੀ ਗਿਣਤੀ ਵਿਚ ਇਲਾਕੇ ਦੇ ਲੋਕ ਅਤੇ ਰਿਸ਼ਤੇਦਾਰ ਹਾਜਰ ਸਨ।
error: copy content is like crime its probhihated