Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਦੀ ਹਾਜ਼ਰੀ ’ਚ ਡਾ.ਲਖਬੀਰ ਸਿੰਘ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਜਿੰਪਾ ਦੀ ਹਾਜ਼ਰੀ ’ਚ ਡਾ.ਲਖਬੀਰ ਸਿੰਘ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਜਿੰਪਾ ਦੀ ਹਾਜ਼ਰੀ ’ਚ ਡਾ. ਲਖਬੀਰ ਸਿੰਘ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਸਰਕਾਰ ਸੂਬੇ ’ਚ ਬੇਹਤਰੀਨ ਸਿਹਤ ਸੇਵਾਵਾਂ ਦੇਣ ਲਈ ਯਤਨਸ਼ੀਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 9 ਮਈ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿਚ ਡਾ. ਲਖਬੀਰ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ ਹੈ। ਡਾ. ਲਖਬੀਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਤਾਇਨਾਤ ਸਨ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਉਨ੍ਹਾਂ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਕੇ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਡਾ. ਲਖਬੀਰ ਸਿੰਘ ਵਰਗੇ ਮਿਹਨਤੀ ਤੇ ਇਮਾਨਦਾਰ ਅਫ਼ਸਰ ਦੀ ਨਿਯੁਕਤੀ ਨਾਲ ਸਿਹਤ ਵਿਭਾਗ ਪਹਿਲਾਂ ਤੋਂ ਵੀ ਵੱਧ ਊਰਜਾ ਨਾਲ ਜਨਤਾ ਨੂੰ ਹੋਰ ਬੇਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਡਾ. ਲਖਬੀਰ ਸਿੰਘ ਨੇ ਐਸ.ਐਮ.ਓ. ਅਤੇ ਜ਼ਿਲ੍ਹਾ ਸਿਹਤ ਅਫ਼ਸਰ ਰਹਿੰਦੇ ਹੋਏ ਜਿਲ੍ਹੇ ਵਿਚ ਲੋਕਹਿੱਤ ਵਿਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਮਾਨਦਾਰੀ ਅਤੇ ਮਿਹਨਤੀ ਸੁਭਾਅ ਵਾਲੇ ਅਧਿਕਾਰੀ ਡਾ. ਲਖਬੀਰ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਵਿਚ ਉਚਾ ਦਰਜਾ ਦਿਵਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਬੁਰੇ ਸਮੇਂ ਦੌਰਾਨ ਡਾ. ਲਖਬੀਰ ਸਿੰਘ ਨੇ ਅਣਥੱਕ ਜਿਹੜੀਆਂ ਸੇਵਾਵਾਂ ਦਿੱਤੀਆਂ ਹਨ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਰੂਰਤਮੰਦ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਣ, ਜਿਸ ਲਈ ਸਿਹਤ ਵਿਭਾਗ ਵਿਚ ਕਾਫ਼ੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਹਿੱਤ ਦੇ ਕੰਮਾਂ ਵਿਚ ਕਦੇ ਪਿੱਛੇ ਨਹੀਂ ਰਹੇਗੀ ਅਤੇ ਲੋਕਾਂ ਤੱਕ ਹਰ ਜ਼ਰੂਰੀ ਸੁਵਿਧਾਵਾਂ ਪਹੁੰਚਾਈਆਂ ਜਾਣਗੀਆਂ।
ਇਸ ਦੌਰਾਨ ਨਵਨਿਯੁਕਤ ਸਿਵਲ ਸਰਜਨ ਡਾ. ਲਖਬੀਰ ਸਿੰਘ ਨੇ ਆਪਣੀ ਨਿਯੁਕਤੀ ’ਤੇ ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਬਣਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਹਰ ਜ਼ਰੂਰਤਮੰਦ ਨੂੰ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਨਿਰਵਿਘਨ ਸਿਹਤ ਸੁਵਿਧਾਵਾਂ ਦਿੱਤੀਆਂ ਜਾਣਗੀਆਂ।