Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾਵੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ : ਸੋਮ ਪ੍ਰਕਾਸ਼

ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾਵੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ : ਸੋਮ ਪ੍ਰਕਾਸ਼

ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾਵੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਐਮ.ਪੀ. ਲੈਡ ਫੰਡ, ਅੰਮ੍ਰਿਤ ਸਰੋਵਰ ਯੋਜਨਾ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ

ਕਿਹਾ,ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਜ਼ਿਲ੍ਹੇ ’ਚ 1495 ਸਟਰੀਟ ਵੈਂਡਰਸ ਨੂੰ ਬਿਨ੍ਹਾਂ ਸਕਿਉਰਟੀ 10-10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾ ਕੇ ਆਤਮ ਨਿਰਭਰ ਬਣਾਉਣਾ ਪ੍ਰਸ਼ੰਸਾਯੋਗ

ਅਧਿਕਾਰੀਆਂ ਨੂੰ ਐਮ.ਪੀ. ਲੈਡ ਫੰਡ ਤੇ ਹੋਰ ਯੋਜਨਾਵਾਂ ਦੇ ਪੈਂਡਿੰਗ ਕਾਰਜ ਜਲਦ ਪੂਰਾ ਕਰਨ ਲਈ ਦਿੱਤੇ ਨਿਰਦੇਸ਼

ਅੰਮ੍ਰਿਤ ਸਰੋਵਰ ਯੋਜਨਾ ਤਹਿਤ ਗ੍ਰਾਮੀਣ ਖੇਤਰਾਂ ਵਿਚ 75 ਸਰੋਵਰ ਬਣਾਉਣ ਦੇ ਕਾਰਜ ਨੂੰ ਜਲਦ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼, ਆਜ਼ਾਦੀ ਘੁਲਾਟੀਆਂ ਦੇ ਪਿੰਡਾਂ ਨੂੰ ਦਿੱਤੀ ਜਾਵੇ ਪਹਿਲ

ਹੁਸ਼ਿਆਰਪੁਰ, 9 ਮਈ(ਬਿਊਰੋ) : ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਟਰੀਟ ਵੈਂਡਰਸ ਆਤਮ ਨਿਰਭਰ ਨਿਧੀ ਸਕੀਮ (ਪ੍ਰਧਾਨ ਮੰਤਰੀ ਸਵੈਨਿਧੀ) ਰਾਹੀਂ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਉਹਨਾਂ ਦੇ ਪੈਰ੍ਹਾਂ ’ਤੇ ਖੜ੍ਹਾ ਕਰਕੇ ਉਨ੍ਹਾਂ ਦੀ ਆਰਥਿਕਤਾ ਵਿਚ ਸਹਿਯੋਗ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸਹਾਇਤਾ ਨਾਲ ਕਈ ਜ਼ਰੂਰਤਮੰਦ ਲੋਕ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐਮ.ਪੀ. ਲੈਡ ਫੰਡ, ਅੰਮ੍ਰਿਤ ਸਰੋਵਰ ਯੋਜਨਾ, ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਜਿਲ੍ਹੇ ਵਿਚ ਹੁਣ ਤੱਕ 1495 ਲੋਕਾਂ ਨੂੰ ਇਸ ਯੋਜਨਾ ਤਹਿਤ ਬਿਨ੍ਹਾਂ ਕਿਸੇ ਸਕਿਉਰਟੀ ਦੇ 10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਇਕ ਚੰਗੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੋਰ ਜ਼ਰੂਰਤਮੰਦਾਂ ਨੂੰ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ 10 ਹਜ਼ਾਰ ਰੁਪਏ ਦਾ ਕਰਜ਼ਾ ਪੂਰਾ ਕਰਨ ’ਤੇ ਸਟਰੀਟ ਵੈਂਡਰ 20 ਹਜਾਰ ਰੁਪਏ ਦਾ ਕਰਜ਼ਾ ਪ੍ਰਾਪਤ ਕਰਕੇ ਆਪਣੇ ਕੰਮ ਨੂੰ ਹੋਰ ਵਧਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਗ੍ਰਾਮੀਣ ਖੇਤਰਾਂ ਵਿਚ ਸ਼ੁਰੂ ਹੋਣ ਵਾਲੀ ਅੰਮ੍ਰਿਤ ਸਰੋਵਰ ਯੋਜਨਾ ਦਾ ਸਰਵੇ ਜਲਦ ਪੂਰਾ ਕਰਕੇ ਇਸ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾਣੇ ਹਨ ਅਤੇ ਹਰੇਕ ਸਰੋਵਰ ਘੱਟ ਤੋਂ ਘੱਟ ਇਕ ਏਕੜ ਖੇਤਰ ਵਿਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰੋਵਰਾਂ ਨੂੰ ਬਣਾਉਣ ਵਿਚ ਆਜ਼ਾਦੀ ਘੁਲਾਟੀਆਂ ਦੇ ਪਿੰਡਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਸਰੋਵਰ ਦੇ ਆਸ-ਪਾਸ ਬਰਗਦ ਤੇ ਪਿੱਪਲ ਦੇ ਦਰੱਖਤ ਲਗਾਏ ਜਾਣ ਤਾਂ ਜੋ ਵਾਤਾਵਰਣ ਸਵੱਛ ਰੱਖਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਐਮ.ਪੀ. ਲੈਡ ਫੰਡ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਕੰਮ ਹੋਣ ਤੋਂ ਬਾਅਦ ਜਲਦ ਵਰਤੋਂ ਸਰਟੀਫਿਕੇਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੰਮ੍ਰਿਤ ਸਰੋਵਰ ਯੋਜਨਾ ਦਾ ਸਰਵੇ ਪੂਰਾ ਹੋਣ ’ਤੇ ਇਸ ਦਿਸ਼ਾ ਵਿਚ ਜਲਦ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਵਾਧੂ ਚਾਰਜ) ਅਜੇ ਕੁਮਾਰ, ਐਲ.ਡੀ.ਐਮ. ਤਰਸੇਮ ਸਿੰਘ ਪੁਰੇਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated