Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਰਕਾਰੀ ਜਮੀਨ ਤੇ ਕੀਤੀਆਂ ਜਾ ਰਹੀਆਂ ਨਜਾਇਜ ਉਸਾਰੀਆਂ ਤੇ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸਨਰ

ਸਰਕਾਰੀ ਜਮੀਨ ਤੇ ਕੀਤੀਆਂ ਜਾ ਰਹੀਆਂ ਨਜਾਇਜ ਉਸਾਰੀਆਂ ਤੇ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸਨਰ

ਸਰਕਾਰੀ ਜਮੀਨ ਤੇ ਕੀਤੀਆਂ ਜਾ ਰਹੀਆਂ ਨਜਾਇਜ ਉਸਾਰੀਆਂ ਤੇ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

ਪਠਾਨਕੋਟ: 9 ਮਈ (ਬਿਊਰੋ ) : ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਿਲ੍ਹਾ ਪਠਾਨਕੋਟ ਅੰਦਰ ਜੇਕਰ ਕਿਸੇ ਸਰਕਾਰੀ ਜਮੀਨ ਤੇ ਨਜਾਇਜ ਉਸਾਰੀ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਉਸਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ ਗਿਆ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਸਿਟੀ ਪਠਾਨਕੋਟ, ਨੇਸਨਲ ਹਾਈਵੇ ਅਤੇ ਹੋਰ ਮਾਰਗਾਂ ਤੇ ਜਿਆਦਾਤਰ ਨਜਾਇਜ ਕੀਤੀਆਂ ਜਾ ਰਹੀਆਂ ਉਸਾਰੀਆਂ ਦੇ ਮਾਮਲੇ ਧਿਆਨ ਵਿੱਚ ਆਏ ਹਨ। ਇਨ੍ਹਾਂ ਨਜਾਇਜ ਉਸਾਰੀਆਂ ਤੇ ਜਿਲ੍ਹਾ ਪ੍ਰਸਾਸਨ ਕਾਰਵਾਈ ਕਰਨ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਵੱਲੋਂ ਪਠਾਨਕੋਟ ਤੋਂ ਦੁਨੇਰਾ-ਕਟੋਰੀ ਬੰਗਲਾ ਤੱਕ ਵਿਸੇਸ ਦੋਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਰੋਡ ਦੇ ਕਿਨਾਰਿਆਂ ਤੇ ਬਹੁਤ ਸਾਰੇ ਲੋਕਾਂ ਵੱਲੋਂ ਮਕਾਨਾਂ ਅਤੇ ਦੁਕਾਨਾਂ ਦੀਆਂ ਉਸਾਰੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਸਥਾਨਾਂ ਤੇ ਜਾਂ ਤਾਂ ਪਹਾੜੀਆਂ ਦੀ ਕਟਿੰਗ ਕਰਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਾਂ ਫਿਰ ਬਿਲਕੁਲ ਰੋਡ ਦੇ ਕਿਨਾਰਿਆਂ ਤੇ ਹੀ ਉਸਾਰੀ ਕੀਤੀ ਹੋਈ ਹੈ। ਜਿਸ ਦੇ ਚਲਦਿਆਂ ਰਸਤੇ ਤੰਗ ਹੋ ਰਹੇ ਹਨ ਅਤੇ ਮੰਦਭਾਗੀ ਘਟਨਾਵਾਂ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਜਾਵੇ ਅਤੇ ਅਗਰ ਕਿਸੇ ਦੀ ਨਜਾਇਜ ਉਸਾਰੀ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਿਟੀ ਪਠਾਨਕੋਟ ਅੰਦਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਬਿਨ੍ਹਾਂ ਨਕਸਾ ਪਾਸ ਕਰਵਾਇਆ ਅਤੇ ਹੋਰ ਆਦਿ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਹਿਰ ਅੰਦਰ ਨਿਯਮਾਂ ਦੀ ਉਲੰਘਣਾ ਕਰਕੇ ਗਲਤ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਤੇ ਵੀ ਨਜਰ ਰੱਖੀ ਜਾਵੇ ਅਤੇ ਅਗਰ ਕੋਈ ਅਜਿਹਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।