Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ’ਚ ਕਰਵਾਏ ਜਾ ਰਹੇ ਹਨ ਬਿਨ੍ਹਾਂ ਭੇਦ-ਭਾਵ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ’ਚ ਕਰਵਾਏ ਜਾ ਰਹੇ ਹਨ ਬਿਨ੍ਹਾਂ ਭੇਦ-ਭਾਵ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ’ਚ ਕਰਵਾਏ ਜਾ ਰਹੇ ਹਨ ਬਿਨ੍ਹਾਂ ਭੇਦ-ਭਾਵ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 19.53 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਿਲਾ ਬਰੂਨ ਤੋਂ ਵੱਡਾ ਬਜਵਾੜਾ ਨੂੰ ਜਾਣ ਵਾਲੀ ਸੜਕ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 10 ਮਈ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਦੀ ਨੁਹਾਰ ਬਦਲਣੀ ਸ਼ੁਰੂ ਹੋ ਗਈ ਹੈ। ਉਹ ਪਿੰਡ ਕਿਲਾ ਬਰੂਨ ਤੋਂ ਵੱਡਾ ਬਜਵਾੜਾ ਨੂੰ ਜਾਣ ਵਾਲੀ ਸੜਕ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 19.53 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ 1.52 ਕਿਲੋਮੀਟਰ ਲੰਬੀ ਸੜਕ ਤੋਂ ਇਲਾਕਾ ਨਿਵਾਸੀਆਂ ਨੂੰ ਵੱਡੀ ਸੁਵਿਧਾ ਮਿਲੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਦਾ ਸਰਵਪੱਖੀ ਵਿਕਾਸ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿਚ ਲੋਕਾਂ ਦੀ ਲੰਬੇ ਤੋਂ ਮੰਗ ਸੀ ਕਿ ਸੜਕ ਨਿਰਮਾਣ ਕਰਵਾਇਆ ਜਾਵੇ। ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲ ਦੇ ਆਧਾਰ ’ਤੇ ਇਸ ਸੜਕ ਦਾ ਨਿਰਮਾਣ ਕਰਵਾਇਆ ਹੈ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਨੂੰ ਨਿਸ਼ਚਿਤ ਸਮੇਂ ਵਿਚ ਹੱਲ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿਥੇ ਵਿਕਾਸ ਪੱਖੋਂ ਪਿੰਡ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਕੌਂਸਲਰ ਸ੍ਰੀ ਜਸਪਾਲ ਸਿੰਘ ਚੇਚੀ, ਐਕਸੀਅਨ ਰਜਿੰਦਰ ਗੋਤਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated