Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing *ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਾਲ ਮੁੱਖ ਮੁੱਦਿਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ : ਸਤਨਾਮ ਸਿੰਘ ਜਲਵਾਹਾ*

*ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਾਲ ਮੁੱਖ ਮੁੱਦਿਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ : ਸਤਨਾਮ ਸਿੰਘ ਜਲਵਾਹਾ*

*ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਾਲ ਮੁੱਖ ਮੁੱਦਿਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 10 ਮਈ ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਇਸ ਮੀਟਿੰਗ ਦੌਰਾਨ ਡੀਸੀ ਸਾਬ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਜਿੰਨੀਆਂ ਵੀ ਲਿੰਕ ਰੋਡਾਂ ਹਨ ਉਨ੍ਹਾਂ ਦੇ ਬਰਮਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਲਿੰਕ ਰੋਡਾਂ ਦੇ ਨਾਲ ਲਗਦੇ ਸਾਰੇ ਖੇਤ ਖਾਲੀ ਪਏ ਹਨ ਅਤੇ ਉਨ੍ਹਾਂ ਬਰਮਾਂ ਨੂੰ ਪੂਰਾ ਕਰਾਉਣ ਲਈ ਦੋਵਾਂ ਸਾਈਡਾਂ ਉਤੇ ਪੰਜ ਪੰਜ ਫੁੱਟ ਮਿੱਟੀ ਲਗਾਉਣ ਦੀ ਬੇਨਤੀ ਕਰਦੇ ਹੋਏ ਜ਼ਲਦੀ ਨਿਰਦੇਸ਼ ਜਾਰੀ ਕੀਤੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਾੜ ਨੂੰ ਲਗਾਈ ਜਾ ਰਹੀ ਅੰਨੇਵਾਹ ਅੱਗ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜ਼ੋ ਕੁਦਰਤੀ ਬਨਸਪਤੀ ਨੂੰ ਬਚਾਇਆ ਜਾ ਸਕੇ ਅਤੇ ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਨਵੇਂ ਰੁੱਖ ਲਗਾਉਣ ਲਈ ਵੱਡੇ ਪੱਧਰ ਉੱਤੇ ਵੀ ਮੁਹਿੰਮ ਚਲਾਈ ਜਾਵੇ ਤਾਂ ਜੋ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਜੀ ਦੇ ਜ਼ਿਲੇ ਨੂੰ ਪੰਜਾਬ ਵਿੱਚੋਂ ਸਭ ਤੋਂ ਵੱਧ ਹਰਿਆ ਭਰਿਆ ਅਤੇ ਖੁਸ਼ਹਾਲੀ ਭਰਿਆ ਜ਼ਿਲ੍ਹਾ ਬਣਾਇਆ ਜਾ ਸਕੇ। ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਡੀਸੀ ਸਾਬ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰਦੇ ਹੋਏ ਜ਼ਿਲ੍ਹਾ ਪੱਧਰੀ ਮੁਹਿੰਮ ਸ਼ੁਰੂ ਕਰਨ ਲਈ ਵੀ ਅਪੀਲ ਕੀਤੀ। ਜਿਵੇਂ ਫਰੀਦਕੋਟ ਜ਼ਿਲ੍ਹੇ ਵੱਲ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੇ ਬਿਲਕੁਲ ਖਤਮ ਹੋਣ ਕਾਰਨ ਅੱਜ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ ਉਸੇ ਤਰ੍ਹਾਂ ਅਗਰ ਪੰਜਾਬ ਦੇ ਬਾਕੀ ਬਚਦੇ ਹਿੱਸੇ ਦੇ ਲੋਕਾਂ ਨੇ ਵੀ ਧਰਤੀ ਹੇਠਲੇ ਪਾਣੀ ਨੂੰ ਨਾ ਸਾਂਭਿਆ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੀਂ ਮੁਆਫ਼ ਨਹੀਂ ਕਰਨਗੀਆਂ ਅਤੇ ਜਿਵੇਂ ਪੰਜਾਬ ਦੇ ਲੋਕਾਂ ਵੱਲੋਂ ਪਾਣੀ ਦੀ ਅੰਨੇਵਾਹ ਬਰਬਾਦੀ ਕੀਤੀ ਜਾ ਰਹੀ ਹੈ ਅਗਰ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤਾਂ ਪੰਜਾਬ ਦੇ ਲੋਕ ਆਉਂਦੇ ਕੁਝ ਸਾਲਾਂ ਬਾਅਦ ਪਾਣੀ ਦੀ ਬੂੰਦ ਬੂੰਦ ਲਈ ਤਰਸਣਗੇ। ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਵੱਲੋਂ ਬਰਮਾਂ ਦੇ ਦੋਨੋਂ ਪਾਸੇ ਮਿੱਟੀ ਲਗਾਉਣ ਸਬੰਧੀ,ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਅਤੇ ਨਵੇਂ ਰੁੱਖ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਵੱਲੋਂ ਵੀ ਇਨ੍ਹਾਂ ਸਾਰੇ ਮੁੱਦਿਆਂ ਉਤੇ ਜ਼ਲਦ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਲਵਾਹਾ ਤੋਂ ਇਲਾਵਾ ਯੂਥ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸੁਰਿੰਦਰ ਸਿੰਘ ਸੰਘਾ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਆਦਿ ਆਪ ਆਗੂ ਹਾਜ਼ਰ ਸਨ।

error: copy content is like crime its probhihated