Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਦੀ ਟੀਮ ਵੱਲੋ ਸਰਵੇ ਦੌਰਾਨ ਦੋ ਘਰਾਂ ਚੋਂ ਡੇਂਗੂ ਦਾ ਲਾਰਵਾ ਮਿਲਣ ਤੇ ਕੱਟੇ ਚਲਾਨ

ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਦੀ ਟੀਮ ਵੱਲੋ ਸਰਵੇ ਦੌਰਾਨ ਦੋ ਘਰਾਂ ਚੋਂ ਡੇਂਗੂ ਦਾ ਲਾਰਵਾ ਮਿਲਣ ਤੇ ਕੱਟੇ ਚਲਾਨ

ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਦੀ ਟੀਮ ਵੱਲੋ ਸਰਵੇ ਦੌਰਾਨ ਦੋ ਘਰਾਂ ਚੋਂ ਡੇਂਗੂ ਦਾ ਲਾਰਵਾ ਮਿਲਣ ਤੇ ਕੱਟੇ ਚਲਾਨ

ਪਠਾਨਕੋਟ 11 ਮਈ(ਅਵਿਨਾਸ਼ ਸ਼ਰਮਾ) : ਅੱਜ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਹੁਕਮਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਾਕਸ਼ੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਡੇਂਗੂ ,ਮਲੇਰੀਆ, ਲਾਰਵਾ ਸਰਚ ਅਤੇ ਅਵੇਅਰਨੈੱਸ ਟੀਮ ਅਤੇ ਨਗਰ ਨਿਗਮ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਘਰਥੋਲੀ ਮੁਹੱਲਾ ਵਿਖੇ ਡੇਂਗੂ ਦੇ ਬਚਾਓ ਵਾਸਤੇ ਸਰਵੇ ਕੀਤਾ। ਇਸ ਦੌਰਾਨ ਟੀਮ ਨੇ ਲਗਪਗ 150 ਦੇ ਕਰੀਬ ਘਰਾਂ ਵਿੱਚ ਗਮਲੇ, ਫਰਿੱਜ ਦੀਆਂ ਬੈਕ ਸਾਈਡ ਦੀਆਂ ਟ੍ਰੇਆਂ, ਡਰੰਮ, ਟੁੱਟਾ ਭੱਜਾ ਸਾਮਾਨ, ਪਾਣੀ ਵਾਲੀਆਂ ਟੈਂਕੀਆਂ , ਕੂਲਰ ਅਤੇ ਪੰਛੀਆਂ ਦੇ ਪਾਣੀ ਵਾਲੇ ਬਰਤਨ ਆਦਿ ਚੈੱਕ ਕੀਤੇ । ਟੀਮ ਨੂੰ 2 ਘਰਾਂ ਵਿੱਚ ਪਾਣੀ ਵਾਲੀ ਟੈਂਕੀ ਅਤੇ ਡਰੰਮ ਵਿੱਚੋਂ ਕਾਫੀ ਮਾਤਰਾ ਵਿੱਚ ਡੇਗੂਂ ਦਾ ਲਾਰਵਾ ਮਿਲਿਆ । ਜਿਸ ਨੂੰ ਮੌਕੇ ਤੇ ਸਾਡੀ ਸਪਰੇਅ ਟੀਮ ਨੇ ਖ਼ਤਮ ਕਰ ਦਿੱਤਾ ਅਤੇ ਨਗਰ ਨਿਗਮ ਦੀ ਟੀਮ ਵੱਲੋਂ ਮੌਕੇ ਤੇ ਚਲਾਨ ਕੱਟੇ ਗਏ ਅਤੇ ਨਗਰ ਨਿਗਮ ਵਿਚ 13 ਮਈ ਨੂੰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ । ਸਪਰੇਅ ਟੀਮ ਵੱਲੋਂ ਘਰਾਂ ਦੇ ਅੰਦਰ ਬਾਹਰ ਸਪਰੇਅ ਕੀਤੀ ਗਈ। ਲੋਕਾਂ ਨੂੰ ਡੇਂਗੂ ਦੇ ਬਚਾਅ ਵਾਸਤੇ ਜਾਗਰੂਕ ਕੀਤਾ ਗਿਆ। ਦੱਸਿਆ ਗਿਆ ਕਿ ਡੇਂਗੂ ਦੇ ਬਚਾਅ ਵਾਸਤੇ ਹਰ ਘਰ ਦਾ ਜਾਗਰੂਕ ਹੋਣਾ ਜ਼ਰੂਰੀ ਹੈ । ਇਹ ਵੀ ਦੱਸਿਆ ਗਿਆ ਕਿ ਡੇਂਗੂ ਦਾ ਮੱਛਰ ਹਮੇਸ਼ਾਂ ਦਿਨ ਵੇਲੇ ਕੱਟਦਾ ਹੈ ਅਤੇ ਇਸ ਦੀ ਪਹਿਚਾਣ ਚੀਤੇ ਵਰਗੀਆਂ ਧਾਰੀਆਂ ਤੋਂ ਹੁੰਦੀ ਹੈ । ਇਸ ਕਰਕੇ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ । ਜੇ ਕਿਸੇ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਲਾਲ ਰੰਗ ਦੇ ਦਾਣੇ, ਅੱਖਾਂ ਦਾ ਪਿਛਲੇ ਪਾਸੇ ਨੂੰ ਧਸ ਜਾਣਾ ਇਸ ਦੀਆਂ ਮੁੱਖ ਨਿਸ਼ਾਨੀਆਂ ਹਨ । ਜੇ ਕਿਸੇ ਨੂੰ ਇਨ੍ਹਾਂ ਵਿੱਚੋਂ ਕੋਈ ਨਿਸ਼ਾਨੀ ਹੈ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ । ਟੀਮ ਵਿਚ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ,ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ ,ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ,ਚੀਫ ਸੈਨਟਰੀ ਇੰਸਪੈਕਟਰ ਦੀਪਕ ਕੁਮਾਰ ਚੀਫ ਸੈਨਟਰੀ ਇੰਸਪੈਕਟਰ ਜਾਨੂ, ਕੁਲਵਿੰਦਰ ਢਿੱਲੋਂ ਇੰਸੈਕਟ ਕੁਲੈਕਟਰ ਅਤੇ ਬਰੀਡਿੰਗ ਚੈਕਰ ਸ਼ੁਬੀਰ , ਹਰਨਾਮ, ਮੋਹਿਤ ਆਦਿ ਹਾਜ਼ਰ ਸਨ।