Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਡਿਪਟੀ ਕਮਿਸਨਰ ਨੇ ਕੀਤੀ ਵਿਚਾਰ ਗੋਸ਼ਟੀ 

ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਡਿਪਟੀ ਕਮਿਸਨਰ ਨੇ ਕੀਤੀ ਵਿਚਾਰ ਗੋਸ਼ਟੀ 

ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਡਿਪਟੀ ਕਮਿਸਨਰ ਨੇ ਕੀਤੀ ਵਿਚਾਰ ਗੋਸ਼ਟੀ 

—ਜਿੰਦਗੀ ਸਫਲ ਬਣਾਉਂਣ ਦਾ ਮੁਲ ਮੰਤਰ ਹਾਰਡਵਰਕ, ਹਾਰਡਵਰਕ ਅਤੇ ਹਾਰਡਵਰਕ-ਡਿਪਟੀ ਕਮਿਸਨਰ

ਪਠਾਨਕੋਟ 11 ਮਈ ( ਅਵਿਨਾਸ਼ ਸ਼ਰਮਾ) : ਵਿਦਿਆਰਥੀ ਦਾ ਅਪਣੇ ਜੀਵਨ ਵਿੱਚ ਇੱਕ ਹੀ ਟੀਚਾ ਹੋਣਾ ਚਾਹੀਦਾ ਹੈ ਕਿ ਉਹ ਦਿਲ ਲਗਾ ਕੇ ਪੜਾਈ ਕਰੇ, ਅਪਣੇ ਮਾਪਿਆਂ ਦੇ ਸੁਪਨੇ ਅਤੇ ਅਪਣੇ ਉਦੇਸ ਨੂੰ ਪੂਰਾ ਕਰਕੇ ਸਮਾਜ ਅੰਦਰ ਅਪਣੀ ਇੱਕ ਪਹਿਚਾਣ ਬਣਾਵੇ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਬਾਹਰਵੀਂ ਕਲਾਸ ਦੀਆਂ ਵਿਦਿਆਰਥਣਾਂ ਨਾਲ ਇੱਕ ਵਿਸੇਸ ਗੋਸਟੀ ਦੋਰਾਨ ਕੀਤਾ। ਜਿਕਰਯੋਗ ਹੈ ਕਿ ਜਿਲ੍ਹਾ ਰੋਜਗਾਰ ਦਫਤਰ ਵਿਖੇ ਵਿਦਿਆਰਥੀਆਂ ਦਾ ਮਾਰਗ ਦਰਸਨ ਕਰਨ ਲਈ ਵਿਸੇਸ ਤੋਰ ਤੇ ਵਰਕਸਾਪ ਦਾ ਆਯੋਜਨ ਕੀਤਾ ਜਾਂਦਾ ਹੈ। ਜਿਸ ਦੇ ਚਲਦਿਆਂ ਅੱਜ ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਬਾਹਰਵੀਂ ਕਲਾਸ ਦੀਆਂ ਵਿਦਿਆਰਥਣਾਂ ਦੀ ਸਪੈਸਲ ਵਿਜਟ ਰੱਖੀ ਗਈ ਸੀ। ਵਰਕਸਾਪ ਤੋਂ ਬਾਅਦ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਅਪਣੇ ਦਫਤਰ ਵਿਖੇ ਵਿਦਿਆਰਥਣਾਂ ਨਾਲ  ਵਿਸੇਸ ਵਿਚਾਰ ਗੋਸਟੀ ਕੀਤੀ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਅਪਣਾ ਇੱਕ ਟੀਚਾ ਨਿਰਧਾਰਤ ਕਰਨਾ ਚਾਹੀਦਾ ਹੈ ਅਤੇ ਉਸ ਉਦੇਸ ਨੂੰ ਪੂਰਾ ਕਰਨ ਦੇ ਲਈ ਪੂਰੀ ਲਗਨ ਨਾਲ ਪੜਾਈ ਕਰਨੀ ਚਾਹੀਦੀ ਹੈ ਤਾਂ ਜੋ ਜਿੰਦਗੀ ਨੂੰ ਇੱਕ ਵੱਖਰੀ ਦਿਸਾ ਪ੍ਰਦਾਨ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਬਹੁਤ ਸਾਰੇ ਮੋਕੇ ਹੁੰਦੇ ਹਨ ਅਪਣੀ ਜਿੰਦਗੀ ਨੂੰ ਨਿਖਾਰਨ ਦੇ ਲਈ । ਸਿੱਖਿਆ ਜੋ ਕਿ ਸਾਡੇ ਵਿਅਕਤੀਤਵ ਵਿੱਚ ਨਿਖਾਰ ਲਿਆਂਉਂਦੀ ਹੈ ਅਤੇ ਇਸ ਦੇ ਨਾਲ ਨਾਲ ਹੀ ਸਮਾਜ ਅੰਦਰ ਖੜੇ ਹੋਣ ਦੇ ਯੋਗ ਵੀ ਬਣਾਉਂਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸਿੱਖਿਆ ਪ੍ਰਤੀ ਪ੍ਰੇਰਿਤ ਕਰਦਿਆਂ ਅਪਣੇ ਅਤੇ ਹੋਰ ਮਹਾਨ ਸਖਸੀਅਤਾਂ ਦੀਆਂ ਜੀਵਨੀਆਂ ਬਾਰੇ ਵੀ ਦੱਸਿਆ ਕਿ ਕਿਸ ਤਰ੍ਹਾਂ ਨਾਲ ਸਰਕਾਰੀ ਸਕੂਲਾਂ ਅੰਦਰ ਪੜ ਕੇ ਵੀ ਅਪਣੇ ਉਦੇਸ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੰਦਗੀ ਸਫਲ ਬਣਾਉਂਣ ਲਈ ਤਿੰਨ ਗੱਲਾਂ ਯਾਦ ਰੱਖਣੀਆਂ ਚਾਹੀਦੀਆਂ ਹਨ ਅਤੇ ਇਹ ਹੀ ਸਫਲ ਜਿੰਦਗੀ ਦਾ ਮੁਲ ਮੰਤਰ ਹੈ ਹਾਰਡਵਰਕ-ਹਾਰਡਵਰਕ ਅਤੇ ਹਾਰਡਵਰਕ। ਉਨ੍ਹਾਂ ਕਿਹਾ ਕਿ ਹਾਰਡਵਰਕ ਕਰਕੇ ਹੀ ਅਸੀਂ ਅਪਣੀ ਮੰਜਿਲ ਤੱਕ ਪਹੁੰਚ ਸਕਦੇ ਹਾਂ।
ਇਸ ਮੋਕੇ ਤੇ ਵਿਦਿਆਰਥਣਾਂ ਨੇ ਵੀ ਅਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਬਹੁਤ ਵਿਸੇਸ ਹੈ ਕਿ ਉਨ੍ਹਾਂ ਨੂੰ ਡਿਪਟੀ ਕਮਿਸਨਰ ਪਠਾਨਕੋਟ ਤੋਂ ਬਹੁਤ ਕੂਝ ਸਿੱਖਣ ਨੂੰ ਮਿਲਿਆ।