ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਕੇ.ਐਮ.ਐਸ ਕਾਲਜ ਵਿਖੇ ਸਾਲਾਨਾ ਸਮਾਗਮ ਦਾ ਦਿੱਤਾ ਸੱਦਾ ਪੱਤਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ 12 ਮਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦਸੂਹਾ ਦੇ ਵਿਧਾਇਕ ਸ਼੍ਰੀ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਜੀ ਨੂੰ ਉਹਨਾਂ ਦੇ ਨਿਵਾਸ ਸਥਾਨ ਪਿੰਡ ਖੈਰਾ ਕੋਟਲੀ ਵਿਖੇ ਉਹਨਾਂ ਦੇ ਵਿਧਾਇਕ ਬਣਨ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ। ਚੌਧਰੀ ਕੁਮਾਰ ਸੈਣੀ ਨੇ ਇਸ ਮੌਕੇ ਤੇ ਕਰਮਵੀਰ ਘੁੰਮਣ ਐਮ.ਐਲ.ਏ ਨੂੰ ਕੇ.ਐਮ.ਐਸ ਕਾਲਜ ਵਿਖੇ 26 ਮਈ ਨੂੰ ਹੋ ਰਹੇ ਸਾਲਾਨਾ ਸਮਾਗਮ ਦਾ ਸੱਦਾ ਪੱਤਰ ਦਿੱਤਾ।
ਫੋਟੋ : ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵਧਾਈ ਦਿੰਦੇ ਹੋਏ।








