Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸ.ਸ.ਸ.ਸ.ਮਨਹੋਤਾ ਦੇ ਕ੍ਰਿਸ਼ ਠਾਕੁਰ ਦੀ ਜਿਲ੍ਹਾ ਪੱਧਰ ਲਈ ਹੋਈ ਚੋਣ

ਸ.ਸ.ਸ.ਸ.ਮਨਹੋਤਾ ਦੇ ਕ੍ਰਿਸ਼ ਠਾਕੁਰ ਦੀ ਜਿਲ੍ਹਾ ਪੱਧਰ ਲਈ ਹੋਈ ਚੋਣ

ਸ.ਸ.ਸ.ਸ.ਮਨਹੋਤਾ ਦੇ ਕ੍ਰਿਸ਼ ਠਾਕੁਰ ਦੀ ਜਿਲ੍ਹਾ ਪੱਧਰ ਲਈ ਹੋਈ ਚੋਣ 

ਗੜ੍ਹਦੀਵਾਲਾ 12 ਮਈ (ਚੌਧਰੀ) : ਨੈਸ਼ਨਲ ਕੌਸ਼ਲ ਆਫ ਐਜੂਕੇਸ਼ਨ ਰਿਸਰਚ ਅਤੇ ਟ੍ਰੇਨਿੰਗ ਅਦਾਰੇ ਵੱਲੋਂ ਰਾਸਟਰੀ ਯੋਗ ਦਿਵਸ ਜੋ ਕਿ 21 ਜੂਨ ਨੂੰ ਮਨਾਇਆ ਜਾ ਰਿਹਾ ਹੈ। ਉਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫਸਰ(ਸ) ਹੁਸਿਆਰਪੁਰ ਸ੍ਰੀ ਗੁਰਸ਼ਰਨ ਸਿੰਘ ਜੀ ਦੀ ਦੇਖ ਰੇਖ ਹੇਠ ਅਤੇ ਸ੍ਰੀ ਦਲਜੀਤ ਸਿੰਘ ਜੀ ਡੀ.ਐਮ.ਸਪੋਰਟਸ ਦੀ ਯੋਗ ਅਗਵਾਈ ਹੇਠ ਜੋਨ ਗੜ੍ਹਦੀਵਾਲਾ ਅਧੀਨ ਸਕੂਲਾਂ ਦਾ ਯੋਗ ਉਲੰਪੀਅਡ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਸੀਨੀਅਰ ਸਕੈੰਡਰੀ ਸਮਾਰਟ ਸਕੂਲ ਮਨਹੋਤਾ ਦੇ ਵਿਦਿਆਰਥੀ ਕ੍ਰਿਸ਼ ਠਾਕਰ ਨੇ ਆਪਣੀ ਉਮਰ ਵਰਗ ਵਿੱਚ ਜੋਨ ਪੱਧਰੀ ਯੋਗਾ ਉਲੰਪੀਅਡ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਕਿਸ਼ ਠਾਕਰ ਅਤੇ ਪੀ.ਟੀ.ਆਈ.ਰਛਪਾਲ ਸਿੰਘ ਉੱਪਲ ਜੀ ਦਾ ਸਕੂਲ ਪਹੁੰਚਣ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵਾਗਤ ਕੀਤਾ ਗਿਆ।ਇਸ ਮੌਕੇ ਤੇ ਕਾਰਜਕਾਰੀ ਪ੍ਰਿੰਸੀਪਲ ਸਰਜੀਵਨ ਕੁਮਾਰ ਜੀ ਨੇ ਕ੍ਰਿਸ਼ ਠਾਕੁਰ ਅਤੇ ਰਛਪਾਲ ਸਿੰਘ ਉੱਪਲ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੋਕੇ ਗੁਰਪ੍ਰੀਤ ਸਿੰਘ, ਸ਼ੁਭਾਸ ਚੰਦਰ, ਸੁਰਿੰਦਰ ਸਿੰਘ, ਜਰਨੈਲ ਸਿੰਘ, ਸਤਵਿੰਦਰ ਸਿੰਘ, ਨਿਰਮਲ ਸੌਖਲਾ, ਰਣਬੀਰ ਸਿੰਘ, ਖੁਸ਼ਵੰਤ ਸਿੰਘ, ਮਨੋਜ ਕੁਮਾਰੀ,ਰੀਨਾ ਰਾਣੀ, ਨਵਨੀਤ ਕੌਰ, ਜਤਿੰਦਰ ਕੌਰ, ਨਵਜੋਤ ਕੌਰ, ਸੁਜੇਤਾ ਬਾਲੀ,ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

error: copy content is like crime its probhihated